ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ ਅਗਲੇ 3 ਦਿਨ ਰਹਿਣਗੇ ਬੰਦ

ਚੰਡੀਗੜ੍ਹ, 9 ਮਈ – ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਦੇਸ਼ ਭਰ ‘ਚ ਅਲਰਟ ਜਾਰੀ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ X ‘ਤੇ ਪੋਸਟ ਸਾਂਝੀ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਇਹ ਹੁਕਮ ਦਿੱਤਾ ਜਾਂਦਾ ਹੈ ਕਿ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ – ਸਰਕਾਰੀ, ਨਿੱਜੀ ਅਤੇ ਸਹਾਇਤਾ ਪ੍ਰਾਪਤ – ਅਗਲੇ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਰਹਿਣਗੇ।

ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਨੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ‘ਤੇ ਹਵਾਈ ਹਮਲੇ ਕੀਤੇ ਹਨ ਇਸ ਹਮਲੇ ਤੋਂ ਤੁਰੰਤ ਬਾਅਦ, ਭਾਰਤੀ ਫੌਜ ਸਰਗਰਮ ਮੋਡ ਵਿੱਚ ਆ ਗਈ। ਹਵਾਈ ਰੱਖਿਆ ਪ੍ਰਣਾਲੀ ਦੀ ਮਦਦ ਨਾਲ, ਪਾਕਿਸਤਾਨ ਵੱਲੋਂ ਇਸ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਜਾ ਰਿਹਾ ਹੈ। ਚਾਰ ਪਾਕਿਸਤਾਨੀ ਮਿਜ਼ਾਈਲਾਂ ਨੂੰ ਹਵਾ ਵਿੱਚ ਹੀ ਡੇਗ ਦਿੱਤਾ ਗਿਆ ਹੈ। ਇਹ ਹਮਲੇ ਪੁੰਛ ਤੋਂ ਜੰਮੂ ਅਤੇ ਕੁਪਵਾੜਾ ਤੋਂ ਊਧਮਪੁਰ ਤੱਕ ਕੀਤੇ ਗਏ ਹਨ। ਮਾਤਾ ਵੈਸ਼ਨੋ ਦੇਵੀ ਵਿਖੇ ਵੀ ਬਲੈਕਆਊਟ ਲਗਾ ਦਿੱਤਾ ਗਿਆ ਹੈ। ਫੌਜ ਨੇ ਹਵਾਈ ਰੱਖਿਆ ਪ੍ਰਣਾਲੀ ਨੂੰ ਸਰਗਰਮ ਕਰ ਦਿੱਤਾ ਹੈ।

ਸਾਂਝਾ ਕਰੋ

ਪੜ੍ਹੋ

ਭਾਰਤ ਨਾਲ ਪੰਗਾ ਲੈ ਕੇ ਕਸੂਤਾ ਫਸਿਆ

ਭਾਰਤੀ ਫ਼ੌਜਾਂ ਨੇ 1971 ਤੋਂ ਬਾਅਦ ‘ਆਪ੍ਰੇਸ਼ਨ ਸਿੰਧੂਰ’ ਰਾਹੀਂ ਸਰਹੱਦ...