ਭਾਰਤ ਸਰਕਾਰ ਦਾ ਵੱਡਾ ਐਕਸ਼ਨ, ਫੌਜ ਨੂੰ ਟੈਰੀਟੋਰੀਅਲ ਆਰਮੀ ਬਲਾਉਣ ਦੇ ਅਧਿਕਾਰ

ਨਵੀਂ ਦਿੱਲੀ, 9 ਮਈ – ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗ ਦੀ ਸਥਿਤੀ ਬਣ ਗਈ ਹੈ। ਪਾਕਿਸਤਾਨ ਦੇ ਤੇਜ਼ ਹਮਲਿਆਂ ਮਗਰੋਂ ਭਾਰਤ ਵੱਡੀ ਪਲਾਨਿੰਗ ਕਰ ਰਿਹਾ ਹੈ। ਇਸ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਫੌਜ ਮੁਖੀ ਚਾਹੁਣ ਤਾਂ ਉਹ ਟੈਰੀਟੋਰੀਅਲ ਆਰਮੀ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਬੁਲਾ ਸਕਦੇ ਹਨ। ਟੈਰੀਟੋਰੀਅਲ ਆਰਮੀ ਇੱਕ ਅਰਧ ਸੈਨਿਕ ਬਲ ਹੈ, ਜੋ ਲੋੜ ਪੈਣ ‘ਤੇ ਫੌਜ ਦੀ ਸਹਾਇਤਾ ਕਰਦਾ ਹੈ। ਦੂਜੇ ਪਾਸੇ, ਗ੍ਰਹਿ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਤੇ ਪ੍ਰਸ਼ਾਸਕਾਂ ਨੂੰ ਸੁਰੱਖਿਆ ਉਪਾਵਾਂ ਬਾਰੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਸਿਵਲ ਡਿਫੈਂਸ ਨਿਯਮਾਂ ਦੇ ਤਹਿਤ ਕੀਤੀ ਜਾ ਸਕਦੀ ਹੈ।

ਦੱਸ ਦਈਏ ਕਿ ਅੱਜ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ, ਏਅਰ ਚੀਫ ਮਾਰਸ਼ਲ ਏਪੀ ਸਿੰਘ ਤੇ ਸੀਡੀਐਸ ਅਨਿਲ ਚੌਹਾਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਗ੍ਰਹਿ ਮੰਤਰੀ ਨੇ ਬੀਐਸਐਫ ਤੇ ਸੀਆਈਐਸਐਫ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਹਵਾਈ ਅੱਡਿਆਂ ਦੀ ਸੁਰੱਖਿਆ ਬਾਰੇ ਪੁੱਛਗਿੱਛ ਕੀਤੀ। ਖੇਤੀਬਾੜੀ ਮੰਤਰਾਲੇ ਤੇ ਸਿਹਤ ਮੰਤਰਾਲੇ ਨੇ ਵੀ ਤਿਆਰੀਆਂ ਸਬੰਧੀ ਇੱਕ ਮੀਟਿੰਗ ਕੀਤੀ। ਇਸ ਦੇ ਨਾਲ ਹੀ ਰੱਖਿਆ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਫੌਜ ਮੁਖੀ ਨੂੰ ਟੈਰੀਟੋਰੀਅਲ ਆਰਮੀ (ਟੀਏ) ਦੇ ਸੈਨਿਕਾਂ ਤੇ ਅਧਿਕਾਰੀਆਂ ਨੂੰ ਟੈਰੀਟੋਰੀਅਲ ਆਰਮੀ ਰੂਲਜ਼, 1948 ਦੇ ਨਿਯਮਾਂ ਅਨੁਸਾਰ ਬੁਲਾਉਣ ਦਾ ਅਧਿਕਾਰ ਦਿੱਤਾ ਹੈ।

ਟੀਏ ਇੱਕ ਅਰਧ ਸੈਨਿਕ ਬਲ ਹੈ ਜੋ ਨਾਗਰਿਕਾਂ ਨੂੰ ਫੌਜ ਵਿੱਚ ਸੇਵਾ ਕਰਨ ਦਾ ਮੌਕਾ ਦਿੰਦਾ ਹੈ। ਉਹ ਆਪਣੀ ਨੌਕਰੀ ਜਾਂ ਪੇਸ਼ੇ ਨੂੰ ਵੀ ਜਾਰੀ ਰੱਖ ਸਕਦੇ ਹਨ। ਇਸ ਦਾ ਉਦੇਸ਼ ਲੋੜ ਪੈਣ ‘ਤੇ ਫੌਜ ਦੀ ਸਹਾਇਤਾ ਕਰਨਾ, ਅੰਦਰੂਨੀ ਸੁਰੱਖਿਆ, ਕੁਦਰਤੀ ਆਫ਼ਤਾਂ ਜਾਂ ਹੋਰ ਐਮਰਜੈਂਸੀ ਵਿੱਚ ਸੇਵਾ ਪ੍ਰਦਾਨ ਕਰਨਾ ਹੈ। ਇਸ ਦੌਰਾਨ ਪਾਕਿਸਤਾਨੀ ਫੌਜ 3 ਦਿਨਾਂ ਤੋਂ ਲਗਾਤਾਰ ਹਮਲੇ ਕਰ ਰਹੀ ਹੈ। ਪਾਕਿ ਫੌਜ ਡ੍ਰੋਨ ਤੇ ਮਜਾਈਲਾਂ ਨਾਲ ਹਮਲੇ ਕਰ ਰਹੀ ਹੈ। ਦੂਜੇ ਪਾਸੇ ਭਾਰਤੀ ਫੌਜ ਨੇ ਇਹ ਸਾਰੇ ਹਮਲੇ ਨਾਕਾਮ ਕਰ ਦਿੱਤੇ ਹਨ ਤੇ ਪਲਟਵਾਰ ਕਰਦਿਆਂ ਪਾਕਿਸਤਾਨ ਦੇ ਕਈ ਸ਼ਹਿਰਾਂ ਨੂੰ ਨਿਸ਼ਾਨਾ ਬਣਆਇਆ ਹੈ। ਇਸ ਦੇ ਨਾਲ ਹੀ ਪਾਕਿ ਫੌਜ ਕੰਟਰੋਲ ਰੇਖਾ ‘ਤੇ ਲਗਾਤਾਰ ਗੋਲੀਬਾਰੀ ਕਰ ਰਹੀ ਹੈ। ਇਸ ਵਿੱਚ 17 ਨਾਗਰਿਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ 5 ਬੱਚੇ ਵੀ ਸ਼ਾਮਲ ਹਨ। ਕਈ ਇਮਾਰਤਾਂ ਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਉੱਤਰਾਖੰਡ ਵਿੱਚ ਹਾਈ ਅਲਰਟ, ਨੇਪਾਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੌਕਸੀ

ਭਾਰਤ ਨੂੰ ਚੀਨ ਵਾਲੇ ਪਾਸਿਓਂ ਵੀ ਖਤਰਾ ਹੈ। ਇਸ ਲਈ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਉਤਰਾਖੰਡ ਵਿੱਚ ਹਾਈ ਅਲਰਟ ਘੋਸ਼ਿਤ ਕੀਤਾ ਗਿਆ ਹੈ। ਪੁਲਿਸ ਤੇ ਖੁਫੀਆ ਏਜੰਸੀਆਂ ਨੂੰ ਰਾਜ ਭਰ ਵਿੱਚ ਸੁਰੱਖਿਆ ਬਾਰੇ ਅਲਰਟ ਕੀਤਾ ਗਿਆ ਹੈ। ਖਾਸ ਕਰਕੇ ਨੇਪਾਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵਾਧੂ ਚੌਕਸੀ ਕੀਤੀ ਗਈ ਹੈ। ਰਾਜਧਾਨੀ ਦੇਹਰਾਦੂਨ ਵਿੱਚ ਵੀਰਵਾਰ ਦੇਰ ਰਾਤ ਨੂੰ ਜ਼ਬਰਦਸਤ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਵਿੱਚ ਸ਼ੱਕੀਆਂ ਤੋਂ ਪੂਰੀ ਤਰ੍ਹਾਂ ਪੁੱਛਗਿੱਛ ਕੀਤੀ ਗਈ।

ਸਾਂਝਾ ਕਰੋ

ਪੜ੍ਹੋ

ਭਾਰਤ ਨਾਲ ਪੰਗਾ ਲੈ ਕੇ ਕਸੂਤਾ ਫਸਿਆ

ਭਾਰਤੀ ਫ਼ੌਜਾਂ ਨੇ 1971 ਤੋਂ ਬਾਅਦ ‘ਆਪ੍ਰੇਸ਼ਨ ਸਿੰਧੂਰ’ ਰਾਹੀਂ ਸਰਹੱਦ...