
ਚੰਡੀਗੜ੍ਹ, 9 ਮਈ – ਐਸਏਐਸ ਨਗਰ (ਮੁਹਾਲੀ) ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਸਾਰੇ ਸਿਨਮਾ ਘਰਾਂ ਅਤੇ ਸ਼ਾਪਿੰਗ ਮਾਲਾਂ ਨੂੰ ਅਗਲੇ ਹੁਕਮਾਂ ਰੋਜ਼ਾਨਾ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰੱਖੇ ਜਾਣ ਦਾ ਹੁਕਮ ਦਿੱਤਾ ਗਿਆ ਹੈ। ਇਹ ਹੁਕਮ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧਦੇ ਤਣਾਅ ਅਤੇ ਸੰਭਾਵੀ ਸੁਰੱਖਿਆ ਖਤਰਿਆਂ ਦੇ ਵਿਚਕਾਰ ਨਾਗਰਿਕਾਂ ਦੀ ਜਾਨ-ਮਾਨ ਦੀ ਸੁਰੱਖਿਆ ਯਕੀਨੀ ਬਣਾਉਣ ਬਲੈਕਆਊਟ ਨਿਯਮਾਂ ਤਹਿਤ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਬਲੈਕਆਊਟ ਦੇ ਪਾਲਣ ਦੌਰਾਨ ਬਿਜਲੀ ਤੇ ਰੌਸ਼ਨੀ ਦੇ ਬਦਲਵੇਂ ਸਾਧਨਾਂ ਜਿਵੇਂ ਇਨਵਰਟਰਾਂ, ਜੈਨਸੈੱਟਾਂ ਆਦਿ ਦੀ ਵਰਤੋਂ ਕਰਨ ਉਤੇ ਵੀ ਪਾਬੰਦੀ ਲਾਈ ਗਈ ਹੈ।