ਇਟਲੀ ਦੇ ਸ਼ਹਿਰ ਕਾਜਲਮਾਜੋਰੇ ਵਿਖੇ ਸਜਾਇਆ ਗਿਆ ਨਗਰ ਕੀਰਤਨ

ਇਟਲੀ, 12 ਮਈ – ਇਟਲੀ ਦੇ ਕਰੇਮੋਨਾ ਜਿਲੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਸ਼ਹੀਦਾਂ ਕਾਜਲਮਾਜੋਰੇ ਵੱਲੋਂ ਹਰ ਸਾਲ ਦੀ ਤਰਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਕਾਜਲਮਾਜੋਰੇ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ। ਜਿਸ ਵਿੱਚ ਇਲਾਕੇ ਭਰ ਤੋਂ ਸੰਗਤਾਂ ਦੀ ਸ਼ਮੂਲੀਅਤ ਨੇ ਜਿੱਥੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ।ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ।ਸੰਗਤਾਂ ਦੁਆਰਾ ਸਾਰੇ ਰਸਤੇ ਸ਼ਬਦ ਕੀਰਤਨ ਨਾਲ ਗੁਰੂ ਦਾ ਜੱਸ ਗਾਇਨ ਕੀਤਾ।ਰਸਤੇ ਵਿਚ ਜਗਾ ਜਗਾ ਸ਼ਰਧਾਲੂ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਨਗਰ ਕੀਰਤਨ ਦਾ ਪੜਾਅ ਸ਼ਹਿਰ ਦੇ ਪਿਆਸੇ ਵਿੱਚ ਕੀਤਾ ਗਿਆ। ਜਿੱਥੇ ਕਾਜਲਮਾਜੋਰੇ ਦੇ ਮੇਅਰ ਨੇ ਸੰਗਤਾਂ ਨੂੰ ਨਗਰ ਕੀਰਤਨ ਦੀ ਵਧਾਈ ਦਿੱਤੀ । ਪੁਲਿਸ ਪ੍ਰਸ਼ਾ਼ਸ਼ਨ ਦੁਆਰਾ ਟ੍ਰੈਫ਼ਿਕ ਨੂੰ ਬੜੇ ਸੁਚੱਜੇ ਢੰਗ ਨਾਲ ਕੰਟਰੋਲ ਕਰਕੇ ਸਹਿਯੋਗ ਦਿੱਤਾ ਗਿਆ।ਮੇਅਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਇਸ ਮੋਕੇ ਸਿੱਖੀ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵੱਲੋ ਇਟਾਲੀਅਨ ਭਾਸ਼ਾ ਅਤੇ ਗੁਰਮੁਖੀ ਵਿਚ ਪ੍ਰਕਾਸ਼ਿਤ ਕਿਤਾਬਾਂ ਫ੍ਰੀ ਵੰਡਕੇ ਨਗਰ ਕੀਰਤਨ ਵਿਚ ਪੁੱਜੇ ਇਟਾਲੀਅਨ ਅਤੇ ਦੂਸਰੇ ਮੂਲ ਦੇ ਲੋਕਾਂ ਨੂੰ ਨਗਰ ਕੀਰਤਨ ਦੀ ਮਹਾਨਤਾ ਬਾਰੇ ਜਾਣੂ ਕਰਵਾਇਆ ਗਿਆ।ਸ਼ਾਮ ਨੂੰ ਕਾਜਲਮਾਜੋਰੇ ਦੇ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਜਿੱਥੇ ਪ੍ਰਸਿੱਧ ਕਵੀਸ਼ਰੀ ਭਾਈ ਗੁਰਮੁੱਖ ਸਿੰਘ ਜੌਹਲ ਦੁਆਰਾ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ ।ਸੇ

ਸਾਂਝਾ ਕਰੋ

ਪੜ੍ਹੋ