
ਆਦਮਪੁਰ, 13 ਮਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਪੰਜਾਬ ਦੇ ਆਦਮਪੁਰ ਏਅਰ ਬੇਸ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹਵਾਈ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੋਦੀ ਨੇ ਕਿਹਾ ਕਿ ਜਵਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਜੀਵਨ ਸਫਲ ਹੋ ਗਿਆ ਹੈ। ਉਨ੍ਹਾਂ ਨੇ ਜਵਾਨਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਵਫ਼ਾਦਾਰੀ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ।
ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਕਿਸਤਾਨ ਦੇ ਝੂਠ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਗਿਆ ਹੈ ਅਤੇ ਇਹ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਦੇਸ਼ ਦੇ ਹਰ ਨਾਗਰਿਕ ਦੀ ਆਵਾਜ਼ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਜਦੋਂ ਵੀ ਬਹਾਦਰੀ ਦੀ ਗੱਲ ਹੋਏਗੀ, ਤਾਂ ਭਾਰਤੀ ਜਵਾਨਾਂ ਦਾ ਨਾਮ ਸਭ ਤੋਂ ਪਹਿਲਾਂ ਆਵੇਗਾ।ਮੋਦੀ ਦੀ ਇਹ ਯਾਤਰਾ “ਆਪਰੇਸ਼ਨ ਸੰਦੂਰ” ਤੋਂ ਬਾਅਦ ਹੋਈ, ਜਿਸ ਨੇ ਪੂਰੇ ਦੇਸ਼ ਵਿੱਚ ਫੌਜੀ ਜੋਸ਼ ਅਤੇ ਮਾਣ ਦੀ ਲਹਿਰ ਦੌੜਾ ਦਿੱਤੀ ਹੈ।