ਪੰਜਾਬ ‘ਚ ਆਇਆ ਭਿਆਨਕ ਤੂਫਾਨ, ਜੜ੍ਹੋਂ ਉਖੜੇ ਦਰੱਖਤ

ਸੰਗਰੂਰ, 14 ਮਈ – ਸਰਦੂਲਗੜ੍ਹ ਵਿੱਚ ਆਏ ਤੂਫ਼ਾਨ ਕਾਰਨ ਕਈ ਬਿਜਲੀ ਦੇ ਖੰਭੇ ਡਿੱਗ ਗਏ ਅਤੇ ਬਿਜਲੀ ਸਪਲਾਈ ਠੱਪ ਹੋ ਗਈ। ਇਸ ਦੇ ਨਾਲ ਹੀ ਤੂਫ਼ਾਨ ਵਿੱਚ ਕਈ ਦਰੱਖਤ ਵੀ ਡਿੱਗ ਗਏ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਦੇਰ ਸ਼ਾਮ ਇਸ ਦੌਰਾਨ 80 ਖੰਭੇ ਅਤੇ 15 ਟ੍ਰਾਂਸਫਾਰਮਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ, ਜਿਸ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ। ਇਸ ਨਾਲ ਆਮ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਕਈ ਨੁਕਸਾਨ ਵੀ ਹੋਇਆ। ਜਿਸਦੇ ਚੱਲਦੇ ਲੋਕਾਂ ਨੂੰ ਬਿਜਲੀ ਸਪਲਾਈ ਠੱਪ ਹੋਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਵਾਲੀ ਨੇ ਕਿਹਾ ਕਿ ਉਨ੍ਹਾਂ ਨੇ ਸ਼ਹਿਰ ਦੇ ਕੌਂਸਲਰਾਂ, ਪੰਚਾਂ, ਸਰਪੰਚਾਂ ਅਤੇ ਸਮਾਜ ਸੇਵਾ ਕਲੱਬਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦਰੱਖਤਾਂ ਨੂੰ ਹਟਾਉਣ ਵਿੱਚ ਪਾਵਰਕਾਮ ਕਰਮਚਾਰੀਆਂ ਦੀ ਮਦਦ ਕਰਨ ਤਾਂ ਜੋ ਬਿਜਲੀ ਸਪਲਾਈ ਬਹਾਲ ਕੀਤੀ ਜਾ ਸਕੇ। ਪਾਵਰਕਾਮ ਦੇ ਐਸਡੀਓ ਮਨਜੀਤ ਸਿੰਘ ਨੇ ਕਿਹਾ ਕਿ ਦੇਰ ਸ਼ਾਮ ਤੱਕ ਸ਼ਹਿਰ ਦੀ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ ਅਤੇ ਪਾਵਰਕਾਮ ਮੋਟਰਾਂ ਦੀ ਬਿਜਲੀ ਸਪਲਾਈ ਸ਼ੁਰੂ ਕਰਨ ਲਈ ਜਨਤਾ ਦਾ ਸਹਿਯੋਗ ਵੀ ਲੈ ਰਿਹਾ ਹੈ, ਤਾਂ ਜੋ ਬਿਜਲੀ ਸਪਲਾਈ ਸ਼ੁਰੂ ਕੀਤੀ ਜਾ ਸਕੇ।

ਸਾਂਝਾ ਕਰੋ

ਪੜ੍ਹੋ

ਸੂਬੇ ਦੀਆਂ ਮੰਡੀਆਂ ਵਿੱਚੋਂ 128.91 ਲੱਖ ਮੀਟ੍ਰਿਕ

*ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ – ਮੰਡੀਆਂ ਵਿੱਚ...