ਗ਼ਜ਼ਲ ਮੰਚ ਸਰੀ ਦੀ ਸੁਰਮਈ ਸ਼ਾਮ ਨੂੰ ਸੈਂਕੜੇ ਸੰਗੀਤ ਪ੍ਰੇਮੀਆਂ ਨੇ ਰੂਹ ਨਾਲ਼ ਮਾਣਿਆ

ਸਰੀ, 14 ਮਈ – ਸਾਹਿਤ ਅਤੇ ਕਲਾ ਦੇ ਖੇਤਰ ਵਿਚ ਸਰਗਰਮ ਸਰੀ ਦੀ ਸੰਸਥਾ ‘ਗ਼ਜ਼ਲ ਮੰਚ ਸਰੀ’ ਵੱਲੋਂ ਬੀਤੇ ਐਤਵਾਰ ਰਿਫਲੈਕਸ਼ਨ ਬੈਂਕੁਇਟ ਅਤੇ ਕਾਨਫਰੰਸ ਸੈਂਟਰ ਸਰੀ ਵਿਚ ਸੁਰੀਲੀ ਸੰਗੀਤਕ ਸ਼ਾਮ ਮਨਾਈ ਗਈ ਜਿਸ ਵਿਚ ਗ਼ਜ਼ਲ ਗਾਇਕ ਸੁਖਦੇਵ ਸਾਹਿਲ, ਪਰਖਜੀਤ ਸਿੰਘ, ਭਗਤਜੀਤ ਸਿੰਘ, ਡਾ. ਰਣਦੀਪ ਮਲਹੋਤਰਾ ਅਤੇ ਸੋਨਲ ਜੱਬਲ ਨੇ ਆਪਣੇ ਸੁਰੀਲੇ ਸੁਰਾਂ ਨਾਲ ਸੰਗੀਤ ਪ੍ਰੇਮੀਆਂ ਦੀ ਰੂਹ ਨੂੰ ਸ਼ਰਸ਼ਾਰ ਕੀਤਾ। ਗ਼ਜ਼ਲ ਗਾਇਕੀ ਦੀ ਇਹ ਖੂਬਸੂਰਤ ਸ਼ਾਮ ਗ਼ਜ਼ਲ ਮੰਚ ਸਰੀ ਦੇ ਸੀਨੀਅਰ ਮੈਂਬਰ ਅਤੇ ਉਸਤਾਦ ਸ਼ਾਇਰ ਕ੍ਰਿਸ਼ਨ ਭਨੋਟ ਨੂੰ ਸਮਰਪਿਤ ਕੀਤੀ ਗਈ। ਆਗਾਜ਼ ਵਿਚ ਮੰਚ ਦੀ ਸ਼ਾਇਰਾ ਸੁਖਜੀਤ ਹੁੰਦਲ ਨੇ ਕਿਹਾ ਕਿ ਅਸੀਂ ਅੱਜ ਜਿਸ ਧਰਤੀ ‘ਤੇ ਇਹ ਪ੍ਰੋਗਰਾਮ ਕਰਵਾ ਰਹੇ ਹਾਂ ਇਹ ਮੂਲ ਨਿਵਾਸੀਆਂ ਦੀ ਸਰਜ਼ਮੀਂ ਹੈ। ਅਸੀਂ ਇਸ ਨੂੰ ਪ੍ਰਣਾਮ ਕਰਦੇ ਹਾਂ ਅਤੇ ਇਸ ਨਾਲ ਜੁੜੇ ਇਤਿਹਾਸ ਦੀ ਕਦਰ ਕਰਦੇ ਹਾਂ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਮੂਲ ਨਿਵਾਸੀਆਂ ਦੇ ਪ੍ਰਤੀਨਿਧ ਟੈਨਿਸ ਦੇ ਰਵਾਇਤੀ ਪ੍ਰਦਰਸ਼ਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਈ।

ਸਾਂਝਾ ਕਰੋ

ਪੜ੍ਹੋ

ਸੂਬੇ ਦੀਆਂ ਮੰਡੀਆਂ ਵਿੱਚੋਂ 128.91 ਲੱਖ ਮੀਟ੍ਰਿਕ

*ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ – ਮੰਡੀਆਂ ਵਿੱਚ...