
ਚੰਡੀਗੜ – ਸੱਤਾਧਾਰੀ ਕਾਂਗਰਸ ਪਾਰਟੀ ਨੂੰ ਜ਼ਿਲਾ ਕਪੂਰਥਲਾ ‘ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਨਾਲ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏੇ। ਇਨਾਂ ਆਗੂਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।