
ਚੰਡੀਗੜ੍ਹ, 15 ਮਈ – ਪੰਜਾਬ ਵਿੱਚ ਅੱਜ ਮੌਸਮ ਆਮ ਦਿਨਾਂ ਵਾਂਗ ਰਹੇਗਾ। ਮੌਸਮ ਵਿਊਾਗ ਮੁਤਾਬਕ ਅੱਜ ਪੰਜਾਬ ਵਿੱਚ ਮੀਂਹ ਜਾਂ ਤੇਜ਼ ਹਵਾਵਾਂ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਵਧਿਆ ਹੈ। ਇਹ ਆਮ ਦੇ ਨੇੜੇ ਹੈ, ਪਰ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਸ ਮਹੀਨੇ ਗਰਮੀ ਦੀ ਲਹਿਰ ਘੱਟ ਦਿਖਾਈ ਦੇ ਰਹੀ ਹੈ। ਇਸ ਪਿੱਛੇ ਕਾਰਨ ਵੈਸਟਰਨ ਡਿਸਟਰਬੈਂਸ ਦਾ ਐਕਟਿਵ ਹੋਣਾ ਹੈ।
16 ਮਈ ਤੋਂ ਯੈਲੋ ਅਲਰਟ
ਮੌਸਮ ਵਿਭਾਗ ਵਲੋਂ, ਸੂਬੇ ਵਿੱਚ 16 ਮਈ ਤੋਂ ਮੌਸਮ ਬਦਲਾਅ ਦੀ ਜਾਣਕਾਰੀ ਦਿੱਤੀ ਗਈ ਹੈ। 16 ਮਈ ਨੂੰ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਲਈ ਯੈਲੋ ਅਲਰਟ ਹੈ। ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਇਹ ਜ਼ਿਲ੍ਹੇ ਹਨ- ਫਿਰੋਜ਼ਪੁਰ, ਫਾਜ਼ਲਿਕਾ, ਮੁਕਤਸਰ, ਮੋਗਾ, ਫਰੀਦਕੋਟ, ਬਰਨਾਲਾ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ। ਇਸ ਤੋਂ ਇਲਾਵਾ 17-18 ਮਈ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਭੱਵਿਖਬਾਣੀ ਜਾਰੀ ਕੀਤੀ ਗਈ ਹੈ।
ਬਠਿੰਡਾ ਸਭ ਤੋਂ ਵੱਧ ਗਰਮ
ਸੂਬੇ ਵਿੱਚ ਬਠਿੰਡਾ ਜ਼ਿਲ੍ਹਾ ਸਭ ਤੋਂ ਵੱਧ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਲੁਧਿਆਣਾ ਅਤੇ ਫਾਜ਼ਿਲਕਾ ਵਿੱਚ ਵੀ ਤਾਪਮਾਨ 42 ਡਿਗਰੀ ਰਿਹਾ ਹੈ।
ਇਸ ਤੋਂ ਇਲਾਵਾ, ਘੱਟ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਵਿੱਚ 21.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ –