ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ

ਚੰਡੀਗੜ੍ਹ, 16 ਮਈ – ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਵਾਂਸ਼ਹਿਰ ਵਿੱਚ ‘ਨਸ਼ਾ ਮੁਕਤੀ ਯਾਤਰਾ’ ਦੀ ਰਸਮੀ ਸ਼ੁਰੂਆਤ ਕੀਤੀ। ਇਹ ਯਾਤਰਾ ਸੂਬਾ ਸਰਕਾਰ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਪ੍ਰਤੀਕ ਹੈ।

ਇਹ ਲੜਾਈ ਸਰਕਾਰ ਦੀ ਨਹੀਂ, ਹਰ ਪੰਜਾਬੀ ਦੀ ਹੈ – ਮਾਨ

ਇਸ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਨਵਾਂਸ਼ਹਿਰ ਦੇ ਪਿੰਡ ਲੰਗੜੋਆ ਤੋਂ ਕੀਤੀ ਗਈ ਜਿੱਥੇ ਭਗਵੰਤ ਮਾਨ ਖੁਦ ਮੌਜੂਦ ਸਨ ਅਤੇ ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ।  ਨਸ਼ਿਆਂ ਦੇ ਮੁੱਦੇ ’ਤੇ ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦ ਹੋਏ ਕਿਹਾ ਕਿ ‘‘ਪੰਜਾਬ ’ਚ ਨਸ਼ੇ ਖ਼ਿਲਾਫ਼ ਜ਼ਬਰਦਸਤ ਜੰਗ ਛਿੜੀ ਹੋਈ ਹੈ।’’  ਲੋਕ ਕਹਿ ਰਹੇ ਹਨ ਕਿ ਪੰਜਾਬ ’ਚੋਂ ਨਸ਼ਾ ਖ਼ਤਮ ਹੋ ਗਿਆ।  ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ੇ ਦੇ ਤਸਕਰ ਸੀ। ਮੌਜੂਦ ਸਰਕਾਰ ’ਚ ਕੋਈ ਮੰਤਰੀ ਨਸ਼ਾ ਨਹੀਂ ਕਰਦਾ।

ਉਨ੍ਹਾਂ ਕਿਹਾ, “ਇਹ ਸਿਰਫ਼ ਸਰਕਾਰ ਦੀ ਲੜਾਈ ਨਹੀਂ ਹੈ, ਇਹ ਹਰ ਪੰਜਾਬੀ ਦੀ ਲੜਾਈ ਹੈ। ਜਦੋਂ ਤੱਕ ਲੋਕ ਖੁਦ ਜਾਗਰੂਕ ਨਹੀਂ ਹੁੰਦੇ ਅਤੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਨਹੀਂ ਖੜ੍ਹੇ ਹੁੰਦੇ, ਇਸ ਜ਼ਹਿਰ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਕੇਜਰੀਵਾਲ ਨੇ ਕਿਹਾ ਕਿ ਅੱਜ ਤੋਂ ਪੰਜਾਬ ਦੇ ਅੰਦਰ ‘ਯੁੱਧ ਨਸ਼ਿਆਂ ਵਿਰੁਧ ਜੰਗ’ ਨੂੰ ‘ਜਨ ਅੰਦੋਲਨ’ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ 3 ਕਰੋੜ ਪੰਜਾਬ ਦੇ ਲੋਕ ਇਹ ਤੈਅ ਕਰ ਲੈਣ ਕਿ ਨਸ਼ੇ ਦੇ ਤਸਕਰਾਂ ਨੂੰ ਪੰਜਾਬ ਤੋਂ ਭਜਾਉਣ ਹੈ ਤਾਂ ਨਸ਼ੇ ਦੇ ਤਸਕਰ ਪੰਜਾਬ ਵਿਚ ਨਹੀਂ ਟਿਕ ਸਕਦੇ।

ਸਾਂਝਾ ਕਰੋ

ਪੜ੍ਹੋ