ਸ੍ਰੀ ਹਰਿਮੰਦਰ ਸਾਹਿਬ ‘ਚ ਪਹਿਲੀ ਵਾਰ ਏਅਰ ਡਿਫੈਂਸ ਗੰਨ ਤੈਨਾਤ ਕਰਨ ਦੀ ਮਿਲੀ ਇਜਾਜ਼ਤ

ਅੰਮ੍ਰਿਤਸਰ, 20 ਮਈ – ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਦੇ ਵਿਚਕਾਰ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਏਅਰ ਡਿਫੈਂਸ ਗੰਨ ਤਾਇਨਾਤ ਕੀਤੀ ਜਾਵੇਗੀ। ਪਾਕਿਸਤਾਨ ਨੇ ਓਪਰੇਸ਼ਨ ਸਿੰਦੂਰ ਦੌਰਾਨ ਅੰਮ੍ਰਿਤਸਰ ਦੇ Golden Temple ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਨੇ ਪਹਿਲੀ ਵਾਰ ਸੈਨਾ ਨੂੰ ਪਰਿਸਰ ਵਿੱਚ ਹਥਿਆਰ ਤਾਇਨਾਤ ਕਰਨ ਦੀ ਇਜਾਜ਼ਤ ਦਿੱਤੀ ਹੈ।

ਪਾਕਿ ਦੀ ਨਾਪਾਕ ਸਾਜ਼ਿਸ਼! ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੀ ਕੋਸ਼ਿਸ਼

ਹਾਲ ਹੀ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਨੇ ਡਰੋਨ ਅਤੇ ਮਿਸਾਈਲ ਰਾਹੀਂ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਭਾਰਤ ਦੇ ਮਜ਼ਬੂਤ ਏਅਰ ਡਿਫੈਂਸ ਸਿਸਟਮ ਕਰਕੇ ਪਾਕਿਸਤਾਨ ਦੀ ਹਰ ਕੋਸ਼ਿਸ਼ ਨਾਕਾਮ ਰਹੀ। ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਹੋਰ ਵੀ ਵਧਾ ਦਿੱਤੀ ਗਈ ਹੈ। ਭਾਰਤੀ ਫੌਜ ਦੇ ਡਿਫੈਂਸ ਕਮਾਂਡ ਦੇ ਡਾਇਰੈਕਟਰ ਜਨਰਲ ਲੈਫਟਿਨੈਂਟ ਸੁਮੇਰ ਇਵਾਨ ਡੀਕੁੰਹਾ ਨੇ ਏਐਨਆਈ ਨੂੰ ਇੰਟਰਵਿਊ ਦਿੰਦਿਆਂ ਕਈ ਵੱਡੇ ਖੁਲਾਸੇ ਕੀਤੇ।

ਲੈਫਟਿਨੈਂਟ ਜਨਰਲ ਡੀਕੁੰਹਾ ਨੇ ਸ੍ਰੀ ਹਰਿਮੰਦਰ ਨੂੰ ਲੈ ਕੇ ਦਿੱਤੀ ਪ੍ਰਤੀਕਿਰਿਆ

ਇਕ ਇੰਟਰਵਿਊ ਦੌਰਾਨ ਲੈਫਟਿਨੈਂਟ ਜਨਰਲ ਡੀਕੁੰਹਾ ਨੇ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਸ੍ਰੀ ਹਰਿਮੰਦਰ ਦੇ ਮੁੱਖ ਗ੍ਰੰਥੀ ਨੇ ਪਹਿਲੀ ਵਾਰ ਏਅਰ ਡਿਫੈਂਸ ਗੰਨ ਤੈਨਾਤ ਕਰਨ ਦੀ ਇਜਾਜ਼ਤ ਦਿੱਤੀ। ਇੰਝ ਕਈ ਸਾਲਾਂ ‘ਚ ਪਹਿਲੀ ਵਾਰ ਹੋਇਆ ਕਿ ਸ੍ਰੀ ਹਰਿਮੰਦਰ ਦੀਆਂ ਲਾਈਟਾਂ ਕੁਝ ਸਮੇਂ ਲਈ ਬੰਦ ਕੀਤੀਆਂ ਗਈਆਂ, ਜਿਸ ਨਾਲ ਡ੍ਰੋਨ ਦੀ ਗਤਿਵਿਧੀ ਦਾ ਪਤਾ ਲਗਾਇਆ ਜਾ ਸਕਿਆ।

ਪਾਕਿਸਤਾਨ ਵੱਲੋਂ ਭਾਰਤ ਦੇ ਧਾਰਮਿਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼

ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ “ਆਪਰੇਸ਼ਨ ਸਿੰਦੂਰ” ਰਾਹੀਂ ਵੱਡਾ ਜਵਾਬ ਦਿੱਤਾ। ਭਾਰਤੀ ਫੌਜ ਨੇ ਪੀਓਕੇ ਅਤੇ ਪਾਕਿਸਤਾਨ ‘ਚ ਮੌਜੂਦ 9 ਅੱਤਵਾਦੀ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਕਾਰਵਾਈ ਤੋਂ ਬਾਅਦ ਪਾਕਿਸਤਾਨ ਗੁੱਸੇ ‘ਚ ਆ ਗਿਆ ਤੇ ਉਸ ਦੀ ਫੌਜ ਨੇ ਕਈ ਭਾਰਤੀ ਸ਼ਹਿਰਾਂ ਉੱਤੇ ਡ੍ਰੋਨ ਹਮਲੇ ਕਰਨ ਦੀ ਕੋਸ਼ਿਸ਼ ਕੀਤੀ, ਪਰ ਭਾਰਤ ਦੇ ਮਜ਼ਬੂਤ ਡਿਫੈਂਸ ਸਿਸਟਮ ਨੇ ਪਾਕਿਸਤਾਨ ਦੀ ਹਰ ਕੋਸ਼ਿਸ਼ ਨਾਕਾਮ ਕਰ ਦਿੱਤੀ।

ਸਾਂਝਾ ਕਰੋ

ਪੜ੍ਹੋ