Loading Now

11 ਜ਼ਿੰਦਗੀਆਂ ਬਚਾਉਣ ਵਾਲੀ PCR ਟੀਮ ਨੂੰ ਮਿਲਣਗੇ CM ਮਾਨ

11 ਜ਼ਿੰਦਗੀਆਂ ਬਚਾਉਣ ਵਾਲੀ PCR ਟੀਮ ਨੂੰ ਮਿਲਣਗੇ CM ਮਾਨ

25, ਜੁਲਾਈ – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 12 ਵਜੇ ਆਪਣੀ ਰਿਹਾਇਸ਼ ‘ਤੇ ਕੈਬਨਿਟ ਮੀਟਿੰਗ ਸੱਦੀ ਹੈ। ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11:30 ਵਜੇ ਬਠਿੰਡਾ ਦੀ ਬਹਾਦਰ ਪੀਸੀਆਰ ਟੀਮ ਨਾਲ ਆਪਣੀ ਰਿਹਾਇਸ਼ ‘ਤੇ ਮੁਲਾਕਾਤ ਕਰਨਗੇ, ਜਿਨ੍ਹਾਂ ਨੇ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ‘ਤੇ ਆਪਣੀ ਜਾਨ ‘ਤੇ ਖੇਡ ਕੇ 11 ਲੋਕਾਂ ਦੀ ਜ਼ਿੰਦਗੀ ਬਚਾਈ ਸੀ। ਮੁੱਖ ਮੰਤਰੀ ਮਾਨ ਇਸ ਬਹਾਦਰ ਟੀਮ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਉਨ੍ਹਾਂ ਦੇ ਜਜ਼ਬੇ ਨੂੰ ਸਨਮਾਨਤ ਕਰਣਗੇ। ਦੱਸ ਦੇਈਏ ਕਿ ਬਠਿੰਡਾ ਵਿਖੇ ਜਵਾਕਾਂ ਨਾਲ ਭਰੀ ਹੋਈ ਗੱਡੀ ਸਰਹਿੰਦ ਨਹਿਰ ਵਿਚ ਜਾ ਡਿੱਗ ਗਈ ਸੀ। ਗੱਡੀ ਵਿਚ 11 ਲੋਕ ਸਵਾਰ ਸਨ।

ਇਸ ਦੌਰਾਨ ਏਐਸਆਈ ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਲੇਡੀ ਸੀਨੀਅਰ ਕਾਂਸਟੇਬਲ ਹਰਪਾਲ ਕੌਰ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਸਾਰਿਆਂ ਨੂੰ ਸੁਰੱਖਿਅਤ ਕੱਢ ਲਿਆ। ਬੀਤੇ ਦਿਨ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀ ਇਸ ਟੀਮ ਦੀ ਬਹਾਦਰੀ ਲਈ ਸ਼ਲਾਘਾ ਕੀਤੀ। ਪੀਸੀਆਰ ਟੀਮ ਨੇ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਕੇ ਪੂਰੇ ਪਰਿਵਾਰ ਨੂੰ ਬਚਾ ਕੇ ਇੱਕ ਮੰਦਭਾਗੀ ਘਟਨਾ ਵਾਪਰਣ ਤੋਂ ਬਚਾਇਆ। ਡੀਜੀਪੀ ਯਾਦਵ ਨੇ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਪੰਜਾਬ ਪੁਲਿਸ ਦੀ ਹਿੰਮਤ, ਹਮਦਰਦੀ ਅਤੇ ਅਟੁੱਟ ਸਮਰਪਣ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।

Share this content:

Post Comment