ਸੰਸਦ ਦੇ ਹੇਠਲੇ ਸਦਨ ਦੀ ਕਾਰਵਾਈ ਦੂਜੇ ਦਿਨ ਵੀ ਨਾ ਚੱਲ ਸਕੀ

ਨਵੀਂ ਦਿੱਲੀ, 21 ਜੁਲਾਈ- ਲੋਕ ਸਭਾ ‘ਚ ਮੰਗਲਵਾਰ ਨੂੰ ਮਹਿੰਗਾਈ ਅਤੇ ਪੇਗਾਸਸ ਜਾਸੂਸੀ ਮਾਮਲਾ ਛਾਇਆ ਰਿਹਾ ਅਤੇ ਇਨ੍ਹਾਂ ਮੁੱਦਿਆਂ ‘ਤੇ ਕਾਂਗਰਸ ਸਮੇਤ ਕੁੱਝ ਵਿਰੋਧੀ ਧਿਰਾਂ ਦੇ ਮੈਂਬਰਾਂ ਦੇ ਭਾਰੀ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੋ ਵਾਰ ਮੁਲਤਵੀ ਹੋਣ ਦੇ ਬਾਅਦ ਪੂਰੇ ਦਿਨ ਲਈ ਉਠਾ ਦਿਤੀ ਗਈ | ਦੋ ਵਾਰ ਮੁਲਤਵੀ ਹੋਣ ਦੇ ਬਾਅਦ ਦੁਪਿਹਰ 3 ਵਜੇ ਬੈਠਕ ਸ਼ੁਰੂ ਹੋਣ ‘ਤੇ ਵਿਰੋਧੀ ਧਿਰਾਂ ਨੇ ਪੇਗਾਸਸ ਜਾਸੂਸੀ ਮਾਮਲੇ ਨੂੰ ਚੁਕਦੇ ਹੋਏ ਨਾਹਰੇਬਾਜ਼ੀ ਸ਼ੁਰੂ ਕਰ ਦਿਤੀ ਜਿਸ ਦੇ ਬਾਅਦ ਬੈਠਕ ਪੂਰੇ ਦਿਨ ਲਈ ਉਠਾ ਦਿਤੀ ਗਈ | ਬੁਧਵਾਰ ਨੂੰ ਈਦ ਦੀ ਛੁੱਟੀ ਹੋਣ ਕਾਰਨ ਸਦਨ ਦੀ ਅਗਲੀ ਬੈਠਕ ਹੁਣ ਵੀਰਵਾਰ 22 ਜੁਲਾਈ ਨੂੰ ਹੋਵੇਗੀ |

ਵਿਰੋਧੀ ਧਿਰ ਵੱਲੋਂ ਅੱਜ ਪੈਗਾਸਸ ਜਾਸੂਸੀ ਮਾਮਲਾ ਤੇ ਮਹਿੰਗਾਈ ਦੇ ਮੁੱਦੇ ਸਮੇਤ ਹੋਰ ਮਸਲਿਆਂ ’ਤੇ ਕੀਤੇ ਗਏ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕੀਤੇ ਜਾਣ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਉੱਧਰ ਰਾਜ ਸਭਾ ਵੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਵਾਰ ਵਾਰ ਮੁਤਲਵੀ ਕੀਤੀ ਗਈ ਪਰ ਬਾਅਦ ਦੁਪਹਿਰ ਸਦਨ ’ਚ ਕਰੋਨਾ ਮਹਾਮਾਰੀ ਬਾਰੇ ਚਰਚਾ ਹੋਈ। ਇਸ ਦੌਰਾਨ ਕੇਂਦਰ ਨੇ ਤੀਜੀ ਲਹਿਰ ਨਾਲ ਨਜਿੱਠਣ ਲਈ ਸਰਕਾਰ ਦੀਆਂ ਤਿਆਰੀਆਂ ਹੋਣ ਦਾ ਦਾਅਵਾ ਕੀਤਾ ਜਦਕਿ ਵਿਰੋਧੀ ਧਿਰ ਨੇ ਸਰਕਾਰ ਦੇ ਦੂਜੀ ਲਹਿਰ ਨਾਲ ਨਜਿੱਠਣ ’ਚ ਨਾਕਾਮ ਰਹਿਣ ਦਾ ਦੋਸ਼ ਲਾਇਆ।

ਪਹਿਲਾਂ ਦੋ ਵਾਰ ਮੁਲਤਵੀ ਕੀਤੇ ਜਾਣ ਮਗਰੋਂ ਬਾਅਦ ਦੁਪਹਿਰ 3 ਵਜੇ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਪੈਗਾਸਸ ਜਾਸੂਸੀ ਮਾਮਲੇ ’ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਸੰਸਦ ਦੇ ਮੌਨਸੂਨ ਸੈਸ਼ਨ ’ਚ ਸਰਕਾਰ ਨੂੰ ਤਿੰਨ ਕੇਂਦਰੀ ਖੇਤੀ ਕਾਨੂੰਨਾਂ, ਪੈਗਾਸਸ ਜਾਸੂਸੀ ਮਾਮਲਾ ਤੇ ਮਹਿੰਗਾਈ ਸਮੇਤ ਵੱਖ ਵੱਖ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਗਈ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...