ਸੰਸਦ ’ਚ ਕੋਈ ਵੀ ਕਿਸਾਨਾਂ ਦੇ ਮਸਲਿਆਂ ’ਤੇ ਗੱਲ ਨਹੀਂ ਕਰ ਰਿਹਾ, ਸਾਡੀ ਜਾਸੂਸੀ ਕਰਵਾਉਣ ਦਾ ਖਦਸ਼ਾ: ਕਿਸਾਨ ਨੇਤਾਵਾਂ ਦਾ ਦੋਸ਼

ਨਵੀਂ ਦਿੱਲੀ, 23 ਜੁਲਾਈ-  ਜੰਤਰ ਮੰਤਰ ’ਤੇ ਕਿਸਾਨ ਸੰਸਦ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਹਨਾਨ ਮੁੱਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਚੁੱਕਣ ਲਈ ਸਾਰੇ ਸੰਸਦ ਮੈਂਬਰਾਂ ਨੂੰ ਪੱਤਰ ਭੇਜਿਆ ਹੈ ਪਰ ਸੰਸਦ ਵਿੱਚ ਕਿਸਾਨਾਂ ਦੇ ਮਸਲੇ ਨਹੀਂ ਚੁੱਕੇ ਜਾ ਰਹੇ। ਇਸ ਮੌਕੇ ਯੋਗੇਂਦਰ ਯਾਦਵ ਨੇ ਕਿਹਾ ਕਿ ਕਿਸਾਨ ਜੰਤਰ ਮੰਤਰ ’ਤੇ ਸਰਕਾਰ ਕੋਲ ਇਹ ਸਾਬਤ ਕਰਨ ਆਏ ਹਨ ਕਿ ਉਹ ਮੂਰਖ ਨਹੀਂ ਹਨ। ਬਰਤਾਨੀਆਂ ਦੀ ਸੰਸਦ ਵਿੱਚ ਕਿਸਾਨਾਂ ਦੇ ਮਸਲਿਆਂ ’ਤੇ ਚਰਚਾ ਹੋ ਰਹੀ ਹੈ ਪਰ ਸਾਡੀ ਸਰਕਾਰ ਚੁੱਪ ਕਰਕੇ ਬੈਠੀ ਹੈ। ਕਿਸਾਨ ਨੇਤਾ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਸਰਕਾਰ ਨੇ ਜਿਨ੍ਹਾਂ ਲੋਕਾਂ ਦੀ ਜਾਸੂਸੀ ਕਰਵਾਈ ਹੈ ਉਨ੍ਹਾਂ ਵਿੱਚ ਕਿਸਾਨ ਨੇਤਾ ਵੀ ਸ਼ਾਮਲ ਹਨ

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...