Loading Now

13 ਸਾਲਾਂ ਬਾਅਦ ਪੰਜਾਬ ਨੇ ਰਚਿਆ ਇਤਿਹਾਸ: U-19 ਟੀਮ ਨੇ ਜਿੱਤੀ ਵੀਨੂੰ ਮਾਂਕੜ ਟਰਾਫ਼ੀ

13 ਸਾਲਾਂ ਬਾਅਦ ਪੰਜਾਬ ਨੇ ਰਚਿਆ ਇਤਿਹਾਸ: U-19 ਟੀਮ ਨੇ ਜਿੱਤੀ ਵੀਨੂੰ ਮਾਂਕੜ ਟਰਾਫ਼ੀ

ਮੁਹਾਲੀ- 28 ਅਕਤੂਬਰ  ਪੰਜਾਬ ਕ੍ਰਿਕਟ ਲਈ ਅੱਜ ਦਾ ਦਿਨ ਇੱਕ ਨਵਾਂ ਇਤਿਹਾਸ ਸਿਰਜਣ ਜਾ ਰਿਹਾ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੀ ਅੰਡਰ-19 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੀਨੂੰ ਮਾਂਕੜ ਟਰਾਫ਼ੀ ਆਪਣੇ ਨਾਮ ਕਰ ਲਈ ਹੈ। ਪੰਜਾਬ ਨੇ ਇਹ ਵੱਕਾਰੀ ਖ਼ਿਤਾਬ 13 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਜਿੱਤ ਕੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ।

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਖਿਡਾਰੀਆਂ ਦਾ ਹੌਂਸਲਾ ਵਧਾਉਣ ਅਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਮੁਹਾਲੀ ਏਅਰਪੋਰਟ ’ਤੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ।

Share this content:

Post Comment