ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕ ਆਪ ਪਾਰਟੀ ਵਿੱਚ ਹੋਏ ਸ਼ਾਮਲ

ਸ਼ਾਹਬਾਜ਼ਪੁਰ : ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਹਲਕੇ ਤੋਂ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਾਂ ਨੇ  ਪਿੰਡ ਸ਼ਾਹਬਾਜਪੁਰ ਵਿਖੇ ਸਾਹਿਬ ਸਿੰਘ ਦੇ ਘਰ ਵਿਸ਼ਾਲ ਮੀਟਿੰਗ ਕੀਤੀ। ਜਿਸ ਦੌਰਾਨ ਪਿੰਡ ਕੁਹਾੜਕਾ ਤੇ ਪਿੰਡ ਡਿਆਲ ਦੇ ਵੱਡੀ ਗਿਣਤੀ ਲੋਕਾਂ ਨੇ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨਾਲ ਚੱਲਣ ਦਾ ਪ੍ਰਣ ਲਿਆ ਅਤੇ ਸੈਂਕੜੇ ਲੋਕਾਂ ਨੇ ਅਕਾਲੀ ਦਲ ਤੇ ਕਾਂਗਰਸ ਛੱਡ ਕੇ ਆਪ ਵਿਚ ਸ਼ਮੂਲੀਅਤ ਕੀਤੀ। ਇਲਾਕੇ ਦੇ ਕਈ ਮੋਹਤਬਰਾਂ ਨੇ ਇਸ ਮੌਕੇ ਗੁਰਸੇਵਕ ਸਿੰਘ ਔਲਖ ਦੇ ਨਾਲ ਵਿਚਾਰ ਵਿਟਾਂਦਰਾ ਕੀਤਾ ਤੇ ਕਿਹਾ ਕਿ ਮੌਜੂਦਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਲੋਕਾਂ ਦੇ ਨਾਲ ਵਿਸ਼ਵਾਸਘਾਤ ਕੀਤਾ ਹੈ। ਲੋਕਾਂ ਦੀਆਂ ਵੋਟਾਂ ਲੈ ਕੇ ਮੁੜ ਉਨਾਂ ਦੀ ਬਾਤ ਤਕ ਨਹੀਂ ਪੁੱਛੀ, ਜਿਸਦਾ ਹਿਸਾਬ ਖਡੂਰ ਸਾਹਿਬ ਹਲਕੇ ਦੇ ਲੋਕ 2022 ਦੀਆਂ ਚੋਣਾਂ ਵਿਚ ਜ਼ਰੂਰ ਲੈਣਗੇ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...