
ਨਵੀਂ ਦਿੱਲੀ: ਤ੍ਰਿਣਮੂਲ ਕਾਂਗਰਸ ਦੇ ਮੈਂਬਰ ਸ਼ਾਂਤਨੂ ਸੇਨ ਨੂੰ ਸਦਨ ਵਿਚ ਉਨ੍ਹਾਂ ਦੇ ਗਲਤ ਵਿਹਾਰ ਲਈ ਚੱਲ ਰਹੇ ਰਾਜ ਸਭਾ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸ਼ੁੱਕਰਵਾਰ ਨੂੰ ਸ਼ਾਂਤਨੂ ਸੇਨ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ। ਜਿਵੇਂ ਹੀ ਸਦਨ ਦੀ ਬੈਠਕ ਸ਼ੁਰੂ ਹੋਈ, ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਵੀਰਵਾਰ ਨੂੰ ਹੋਈ ਘਟਨਾ ਦਾ ਜ਼ਿਕਰ ਕੀਤਾ ਅਤੇ ਇਸ ਨੂੰ “ਅਣਉਚਿਤ” ਕਰਾਰ ਦਿੱਤਾ। ਚੇਅਰਮੈਨ ਨੇ ਕਿਹਾ ਕਿ ਕੱਲ੍ਹ ਜੋ ਹੋਇਆ ਉਸ ਨੇ ਸਦਨ ਦੀ ਇੱਜ਼ਤ ਨੂੰ ਪੱਕਾ ਪ੍ਰਭਾਵਿਤ ਕੀਤਾ।