
ਕੋਲੰਬੋ, 24 ਜੁਲਾਈ– ਸ੍ਰੀਲੰਕਾ ਨੇ ਤੀਜੇ ਅਤੇ ਆਖਰੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿਚ ਸ਼ੁੱਕਰਵਾਰ ਨੂੰ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਇਹ ਲੜੀ 2-1 ਨਾਲ ਜਿੱਤੀ ਹੈ। ਮੀਂਹ ਤੋਂ ਪ੍ਰਭਾਵਿਤ ਮੈਚ ਵਿਚ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 43.1 ਓਵਰਾਂ ਵਿਚ 225 ਦੌੜਾਂ ਬਣਾਈਆਂ। ਸ੍ਰੀਲੰਕਾ ਨੂੰ ਡੱਕਵਰਥ ਲੂਈਸ ਪ੍ਰਣਾਲੀ ਨਾਲ ਜਿੱਤ ਲਈ 227 ਦੌੜਾਂ ਦਾ ਟੀਚਾ ਮਿਲਿਆ ਸੀ। ਉਸ ਨੇ ਸੱਤ ਵਿਕਟਾਂ ਗੁਆ ਕੇ ਜਿੱਤ ਹਾਸਲ ਕਰ ਲਈ।