ਜਬਰ ਜਨਾਹ ਮਾਮਲਾ: ਹਾਈਕੋਰਟ ਵਲੋਂ ਸਿਮਰਜੀਤ ਸਿੰਘ ਬੈਂਸ ਦੀ ਪਟੀਸ਼ਨ ਖ਼ਾਰਜ

ਲੁਧਿਆਣਾ – ਜਬਰ ਜਨਾਹ ਮਾਮਲੇ ਵਿਚ ਲੋਕ ਇਨਸਾਫ਼ ਪਾਰਟੀ ਤੇ ਆਤਮ ਨਗਰ (ਲੁਧਿਆਣਾ) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਧਾਇਕ ਬੈਂਸ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਵਿਧਾਇਕ ਬੈਂਸ ਨੇ ਹਾਈਕੋਰਟ ਵਿਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਖਲ ਕੀਤੀ ਸੀ, ਜਿਸ ਵਿਚ ਹੇਠਲੀ ਅਦਾਲਤ ਨੇ ਸਥਾਨਕ ਪੁਲਿਸ ਨੂੰ ਵਿਧਾਇਕ ਬੈਂਸ ਖ਼ਿਲਾਫ਼ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ।ਦੱਸ ਦਈਏ ਕਿ ਇਸ ਮਾਮਲੇ ਵਿਚ ਅਦਾਲਤ ਦੇ ਨਿਰਦੇਸ਼ਾਂ ‘ਤੇ ਲੁਧਿਆਣਾ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਸਾਜਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਡਰਾਉਣ ਧਮਕਾਉਣ ਦੇ ਦੋਸ਼ਾਂ ਤਹਿਤ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਵਿਧਾਇਕ ਨੇ ਇਸ ਕੇਸ ਵਿਚ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅੱਜ ਖਾਰਜ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਪੀੜਤ ਮਹਿਲਾ ਨੂੰ ਲਗਾਤਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਇਸ ‘ਤੇ ਪੁਲਿਸ ਕਮਿਸ਼ਨਰ ਨੇ ਮਹਿਲਾ ਨੂੰ ਸੁਰੱਖਿਆ ਪ੍ਰਦਾਨ ਕੀਤੀ। ਪਰ ਜਾਂਚ ਦੇ ਨਾਮ ‘ਤੇ ਇਸ ਮਾਮਲੇ ਨੂੰ ਕਾਫ਼ੀ ਲਟਕਾ ਦਿੱਤਾ ਗਿਆ। ਫਿਰ ਇਹ ਮਾਮਲਾ ਅਦਾਲਤ ਵਿਚ ਪਹੁੰਚ ਗਿਆ। ਚਾਰ ਦਿਨ ਪਹਿਲਾਂ ਅਦਾਲਤ ਨੇ ਵਿਧਾਇਕ ਬੈਂਸ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲੀਸ ਨੂੰ ਨਿਰਦੇਸ਼ ਜਾਰੀ ਕੀਤੇ ਸਨ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...