
ਨਵੀਂ ਦਿੱਲੀ: ਦੁਨੀਆ ਵਿਚ ਇਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਦੇ ਨਜ਼ਰ ਆ ਰਹੇ ਹਨ। ਅਜਿਹੀ ਸਥਿਤੀ ਵਿਚ, ਜ਼ਿਆਦਾਤਰ ਦੇਸ਼ ਵੱਡੇ ਪੱਧਰ ‘ਤੇ ਟੀਕਾਕਰਨ ਵਿਚ ਲੱਗੇ ਹੋਏ ਹਨ। ਇਸ ਸਮੇਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਰਹੀਆਂ ਹਨ। ਬੱਚਿਆਂ ਉੱਤੇ ਕੋਰੋਨਾ ਵਾਇਰਸ ਦਾ ਖ਼ਤਰਾ ਅਜੇ ਵੀ ਵੱਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ।
ਯੂਰਪੀਅਨ ਯੂਨੀਅਨ ਦੀ ਟਾਪ ਮੈਡੀਕਲ ਬਾਡੀ ਨੇ 12-17 ਸਾਲ ਦੇ ਬੱਚਿਆਂ ਲਈ ਮੋਡਰਨਾ ਦੇ ਕੋਰੋਨਾ ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਮਈ ਵਿਚ, ਯੂਰਪੀਅਨ ਮੈਡੀਸਨ ਏਜੰਸੀ ਨੇ 12-17 ਦੇ ਉਮਰ ਸਮੂਹ ਲਈ ਫਾਈਜ਼ਰ ਨੂੰ ਮਨਜ਼ੂਰੀ ਦਿੱਤੀ ਸੀ। ਈਐਮਏ ਨੇ ਕਿਹਾ ਕਿ 12 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਲਈ ਸਪਾਈਕਵੈਕਸ ਟੀਕਾ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਦੀ ਤਰ੍ਹਾਂ ਹੀ ਵਰਤਿਆ ਕੀਤਾ ਜਾਏਗਾ। ਟੀਕੇ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿਚਾਲੇ ਸਿਰਫ 4 ਹਫ਼ਤਿਆਂ ਦਾ ਅੰਤਰਾਲ ਰੱਖਿਆ ਜਾਵੇਗਾ।