15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕੀ ਹੈ ਪੂਰਾ ਮਾਮਲਾ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕੀ ਹੈ ਪੂਰਾ ਮਾਮਲਾ
ਮਾਨਸਾ, 14 ਅਕਤੂਬਰ – ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮਾਨਸਾ ਵਿੱਚ ਅੱਜ ਦਿਨ ਭਰ ਤਣਾਅ ਭਰਿਆ ਮਾਹੌਲ ਬਣਿਆ ਰਿਹਾ ਅਤੇ ਹੁਣ ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ’ਤੇ ਤਿੰਨ ਕੋਣੀ ’ਤੇ ਟੈਂਟ ਗੱਡ ਕੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ। ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਹ ਵਾਰਦਾਤ ਹੋਈ ਹੈ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਾ ਅਸਤੀਫ਼ਾ ਅਤੇ ਡੀਜੀਪੀ ਨੂੰ ਬਰਖਾਸਤ ਕੀਤੇ ਜਾਣ ਦੀ ਮੁੱਖ ਮੰਗ ਹੈ। ਪੰਜਾਬ ਵਿੱਚ ਜੋ ਨਸ਼ਾ ਵਿਕ ਰਿਹਾ ਹੈ ਅਤੇ ਜੋ ਪਰਵਿੰਦਰ ਸਿੰਘ ਝੋਟੇ ਦਾ ਕਤਲ ਨਸ਼ਾ ਸਮਗਲਰਾਂ ਦੀ ਸ਼ਹਿ ’ਤੇ ਹੋਇਆ ਹੈ। ਉਸਦੀ ਸੀਬੀਆਈ ਤੋਂ ਮੰਗ ਕੀਤੀ ਹੈ। ਜਿੰਨਾ ਚਿਰ ਇਹ ਮੰਗਾਂ ਪੂਰ੍ਹੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
Share this content:


Post Comment