ਬਲਿੰਕਨ ਦਾ ਭਾਰਤ ਦੌਰਾ: ਅਫ਼ਗਾਨਿਸਤਾਨ ਦੇ ਹਾਲਾਤ ਤੇ ਪਾਕਿਸਤਾਨ ਦੀ ਅਤਿਵਾਦੀ ਫੰਡਿੰਗ ਬਾਰੇ ਹੋਵੇਗੀ ਚਰਚਾ

ਨਵੀਂ ਦਿੱਲੀ, 26 ਜੁਲਾਈ-  ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੇ 27 ਜੁਲਾਈ ਤੋਂ ਸ਼ੁਰੂ ਹੋ ਰਹੇ ਭਾਰਤ ਦੇ ਦੋ ਦਿਨਾ ਦੌਰੇ ਦੌਰਾਨ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜੀ ਸੈਨਿਕਾਂ ਦੀ ਵਾਪਸੀ ਤੇ ਅਤਿਵਾਦੀ ਫੰਡਿੰਗ ਅਤੇ ਸੁਰੱਖਿਅਤ ਪਨਾਹਗਾਹਾਂ ਲਈ ਪਾਕਿਸਤਾਨ ’ਤੇ ਲਗਾਤਾਰ ਦਬਾਅ ਬਣਾਉਣ ਵਰਗੇ ਮੁੱਦਿਆਂ ’ਤੇ ਚਰਚਾ ਹੋਵੇਗੀ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਭਾਰਤ ਤੇ ਅਮਰੀਕਾ ਦੇ ਆਗੂਆਂ ਵਿਚਾਲੇ ਹੋਣ ਵਾਲੀ ਇਸ ਚਰਚਾ ਵਿਚ ਭਾਰਤ ਵੱਲੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੜਾਅਵਾਰ ਕੌਮਾਂਤਰੀ ਪੱਧਰ ਦੀ ਯਾਤਰਾ ਮੁੜ ਸ਼ੁਰੂ ਕਰਨ, ਵਿਦਿਆਰਥੀਆਂ, ਪੇਸ਼ੇਵਰਾਂ ਤੇ ਕਾਰੋਬਾਰੀਆਂ ਤੇ ਹੋਰਾਂ ਨੂੰ ਆਉਣ-ਜਾਣ ਦੀ ਛੋਟ ਦੇਣ ’ਤੇ ਜ਼ੋਰ ਦਿੱਤਾ ਜਾਵੇਗਾ। ਭਾਰਤ ਵੱਲੋਂ ਕਰੋਨਾਵਾਇਰਸ ਰੋਕੂ ਵੈਕਸੀਨ ਬਣਾਉਣ ਲਈ ਲੋੜੀਂਦੀ ਸਮੱਗਰੀ ਤੇ ਵਸਤਾਂ ਦੀ ਸਪਲਾਈ ਚੇਨ ਦੀ ਇਕਸਾਰਤਾ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਆਪਣੇ ਇਸ ਦੋ ਦਿਨਾ ਦੌਰੇ ਦੌਰਾਨ ਬਲਿੰਕਨ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਇਸ ਸਾਲ ਦੇ ਅਖ਼ੀਰ ਤੱਕ ਅਮਰੀਕਾ ਵਿਚ ਹੋਣ ਵਾਲੀ ਰੱਖਿਆ ਤੇ ਵਿਦੇਸ਼ ਮੰਤਰੀ ਪੱਧਰ ਦੀ 2+2 ਗੱਲਬਾਤ ਦੇ ਅਗਲੇ ਐਡੀਸ਼ਨ ਤੋਂ ਪਹਿਲਾਂ ਦੋਹਾਂ ਦੇਸ਼ਾਂ ਵੱਲੋਂ ਰੱਖਿਆ ਤੇ ਤਕਨਾਲੋਜੀ ਸਬੰਧੀ ਭਾਈਵਾਲੀ ਹੋਰ ਮਜ਼ਬੂਤ ਕਰਨ ਬਾਰੇ ਗੱਲਬਾਤ ਕੀਤੇ ਜਾਣ ਦੀ ਆਸ ਹੈ। ਇਸੇ ਸਾਲ ਭਾਰਤ, ਅਮਰੀਕਾ, ਆਸਟਰੇਲੀਆ ਤੇ ਜਾਪਾਨ ਦੇ ਵਿਦੇਸ਼ ਮੰਤਰੀਆਂ ਦੀ ਇਕ ਮੀਟਿੰਗ ਹੋਣ ਦੀ ਸੰਭਾਵਨਾ ਦੇ ਨਾਲ ਕੁਆਡ ਤਹਿਤ ਦੋਵੇਂ ਪੱਖ ਹਿੰਦ-ਪ੍ਰਸ਼ਾਂਤ ਖਿੱਤੇ ਵਿਚ ਸਹਿਯੋਗ ਹੋਰ ਵਧਾਉਣ ਤੇ ਖਿੱਤੇ ਦੀ ਸੁਰੱਖਿਆ ਬਾਰੇ ਵੀ ਗੱਲਬਾਤ ਕਰ ਸਕਦੇ ਹਨ

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...