
ਨਵੀਂ ਦਿੱਲੀ, 26 ਜੁਲਾਈ- ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸ਼੍ਰੋਮਣੀ ਅਕਾਲ ਦਲ (ਯੂਨਾਈਟਿਡ) ਨਾਲ ਗੱਠਜੋੜ ਕਰਨ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਅਜਿਹੀ ਕੋਈ ਗੱਲਬਾਤ ਵੀ ਨਹੀਂ ਚੱਲ ਰਹੀ ਹੈ। ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਤੇ ਸ਼੍ਰੋਮਣੀ ਅਕਾਲ ਦਲ (ਯੂਨਾਈਟਿਡ) ਦਾ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਸਬੰਧੀ ਇਕ ਖ਼ਬਰ ਤੋਂ ਬਾਅਦ ਸ੍ਰੀ ਚੱਢਾ ਨੇ ਅੱਜ ਟਵੀਟ ਕਰ ਕੇ ਇਹ ਸਪੱਸ਼ਟੀਕਰਨ ਦਿੱਤਾ ਹੈ।