16 ਦਸੰਬਰ ਨੂੰ ਬੰਗਲਾਦੇਸ਼ ਪਰਤਣਾ ਚਾਹੁੰਦੀ ਹੈ ਸ਼ੇਖ ਹਸੀਨਾ
ਢਾਕਾ , 24 ਨਵੰਬਰ- ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪਹਿਲੀ ਵਾਰ ਆਪਣੇ ਦੇਸ਼ ਵਾਪਸ ਪਰਤਣ ਦੀ ਤਰੀਕ ਦੱਸੀ ਹੈ । ਉਹ 16 ਦਸੰਬਰ ਨੂੰ ਆਪਣੇ ਦੇਸ਼ ਪਰਤਣਾ ਚਾਹੁੰਦੀ ਹੈ । ਇਸ ਲਈ ਉਨ੍ਹਾਂ ਨੇ ਤਾਰਿਕ ਰਹਿਮਾਨ ਸਰਕਾਰ ਤੋਂ ਜਹਾਜ਼ ਭੇਜਣ ਦੀ ਮੰਗ ਕੀਤੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਸੀਨਾ ਦੇ ਬੁਲਾਰੇ ਸਈਅਦ ਮੋਜ਼ੰਮਲ ਅਲੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਹਸੀਨਾ ਸਰਕਾਰੀ ਏਅਰਲਾਈਨ ਬਿਮਾਨ ਬੰਗਲਾਦੇਸ਼ ਦੀ ਉਡਾਣ ਰਾਹੀਂ ਦਿੱਲੀ ਤੋਂ ਢਾਕਾ ਪਰਤਣਾ ਚਾਹੁੰਦੀ ਹੈ । ਬੰਗਲਾਦੇਸ਼ ਸਰਕਾਰ ਨੇ ਹਸੀਨਾ ਦੀ ਵਾਪਸੀ ਦੀ ਮੰਗ ’ਤੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
ਜ਼ਿਕਰਯੋਗ ਹੈ ਕਿ 16 ਦਸੰਬਰ 1971 ਨੂੰ ਬੰਗਲਾਦੇਸ਼ ਨੇ ਪਾਕਿਸਤਾਨ ਖ਼ਿਲਾਫ਼ ਮੁਕਤੀ ਸੰਗਰਾਮ ਵਿੱਚ ਜਿੱਤ ਹਾਸਲ ਕੀਤੀ ਸੀ। ਇਸੇ ਦਿਨ ਪਾਕਿਸਤਾਨੀ ਫ਼ੌਜ ਨੇ ਭਾਰਤੀ ਫ਼ੌਜ ਅਤੇ ਮੁਕਤੀ ਵਾਹਿਨੀ ਦੇ ਸਾਹਮਣੇ ਆਤਮ-ਸਮਰਪਣ ਕੀਤਾ ਸੀ। ਮੁਕਤੀ ਵਾਹਿਨੀ ਬੰਗਲਾਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਲੋਕਾਂ ਦਾ ਸੰਗਠਨ ਸੀ।
Share this content:



Post Comment