16 ਰਾਜਾਂ ਅਤੇ 3 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 1 ਜੁਲਾਈ ਤੋਂ ਸ਼ੁਰੂ ਹੋਵੇਗਾ SIR
ਨਵੀਂ ਦਿੱਲੀ, 14 ਮਈ – ਚੋਣ ਕਮਿਸ਼ਨ ਨੇ ਦੇਸ਼ ਭਰ ਵਿੱਚ ਵੋਟਰ ਸੂਚੀਆਂ ਨੂੰ ਹੋਰ ਪਾਰਦਰਸ਼ੀ ਅਤੇ ਸਟੀਕ ਬਣਾਉਣ ਲਈ ਵਿਸ਼ੇਸ਼ ਤੀਬਰ ਸੋਧ (SIR) ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ। ਕਮਿਸ਼ਨ ਨੇ ਇਸ ਮੁਹਿੰਮ ਨੂੰ 16 ਰਾਜਾਂ ਅਤੇ 3 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੜਾਅਵਾਰ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰਕਿਰਿਆ ਦੇ ਤਹਿਤ, ਲਗਭਗ 36.7 ਕਰੋੜ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਕੀਤੀ ਜਾਵੇਗੀ। ਚੋਣ ਕਮਿਸ਼ਨ ਦੇ ਅਨੁਸਾਰ, ਉੱਤਰਾਖੰਡ, ਆਂਧਰਾ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਤੇਲੰਗਾਨਾ ਅਤੇ ਪੰਜਾਬ ਵਰਗੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਇਸ ਪੜਾਅ ਵਿੱਚ ਸ਼ਾਮਲ ਹਨ।
ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲਦਾਖ ਨੂੰ ਅਜੇ ਇਸ ਪੜਾਅ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹਨਾਂ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਬਹੁਤ ਜ਼ਿਆਦਾ ਠੰਢ ਕਾਰਨ ਘਰ-ਘਰ ਜਾ ਕੇ ਤਸਦੀਕ (ਵੈਰੀਫਿਕੇਸ਼ਨ) ਕਰਨਾ ਫਿਲਹਾਲ ਮੁਸ਼ਕਲ ਹੈ। ਮੌਸਮ ਆਮ ਹੋਣ ਤੋਂ ਬਾਅਦ ਇਹਨਾਂ ਇਲਾਕਿਆਂ ਵਿੱਚ ਵੀ ਇਹ ਮੁਹਿੰਮ ਚਲਾਈ ਜਾਵੇਗੀ। ਚੋਣ ਕਮਿਸ਼ਨ ਨੇ ਦੱਸਿਆ ਕਿ ਦੇਸ਼ ਭਰ ਵਿੱਚ ਲਗਭਗ 3.94 ਲੱਖ ਬੂਥ ਲੈਵਲ ਅਫ਼ਸਰ (BLO) ਅਤੇ 3.42 ਲੱਖ ਬੂਥ ਲੈਵਲ ਏਜੰਟ (BLA) ਇਸ ਕੰਮ ਵਿੱਚ ਲਗਾਏ ਜਾਣਗੇ। ਇਹ ਅਧਿਕਾਰੀ ਘਰ-ਘਰ ਜਾ ਕੇ ਵੋਟਰਾਂ ਨਾਲ ਸਬੰਧਤ ਜਾਣਕਾਰੀ ਦੀ ਜਾਂਚ ਕਰਨਗੇ। ਤੀਜੇ ਪੜਾਅ ਵਿੱਚ ਲਗਭਗ 36.73 ਕਰੋੜ ਵੋਟਰਾਂ ਦੇ ਡੇਟਾ ਦੀ ਤਸਦੀਕ (ਵੈਰੀਫਿਕੇਸ਼ਨ) ਕੀਤੀ ਜਾਵੇਗੀ।
Share this content:



Post Comment