
ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲੰਿਗ ਵਿਰੁੱਧ 3 ਮੁਕੱਦਮੇ ਕੀਤੇ ਗਏ ਦਰਜ਼
———-
ਗੁਰਜੰਟ ਸਿੰਘ ਬਾਜੇਵਾਲੀਆ
ਮਾਨਸਾ, 27 ਜੁਲਾਈ ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ,ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਮੁਲਜਿਮਾਂ ਨੂੰ ਵਹੀਕਲਾਂ (ਕਾਰ, ਮੋੋਟਰਸਾਈਕਲ, ਸਕੂਟਰੀ) ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਬਰਾਮਦਗੀ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਗ੍ਰਿਫਤਾਰ ਮੁਲਜਿਮਾਂ ਵਿਰੁੱਧ 3 ਮੁਕੱਦਮੇ ਦਰਜ਼ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸ਼ਨੀ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਉਡਤ ਸੈਦੇਵਾਲਾ ਅਤੇ ਮੋਨੂੰ ਕੁਮਾਰ ਪੁੱਤਰ ਚਿਰੰਜੀ ਲਾਲ ਵਾਸੀ ਮਹਿਮਦਕੇ (ਹਰਿਆਣਾ) ਨੂੰ ਮਾਰੂਤੀ ਕਾਰ ਨੰ:ਐਚ,ਆਰ,23ਸੀ^1388 ਅਤੇ ਸਕੂਟਰੀ ਐਕਟਿਵਾ ਨੰ: ਐਚ,ਆਰ,59ਈ^4775 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 300 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ, ਕਾਰ ਅਤੇ ਸਕੂਟਰੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੰਜੂ ਕੁਮਾਰ ਪੁੱਤਰ ਦਰਸ਼ਨ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਬਲੌੌਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਹੀਰਕੇ ਨੂੰ ਡਿਸਕਵਰ ਮੋੋਟਰਸਾਈਕਲ ਬਿਨਾ ਨੰਬਰੀ ਸਮੇਤ ਕਾਬੂ ਕਰਕੇ 41 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਐਸ,ਐਸ,ਪੀ, ਮਾਨਸਾ ਡਾ,ਨਰਿੰਦਰ ਭਾਰਗਵ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।