
ਨਵੀਂ ਦਿੱਲੀ, 27 ਜੁਲਾਈ- ਬਰਤਾਨੀਆ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਬੈਂਕ ਧੋਖਾਧੜੀ ਮਾਮਲੇ ਵਿੱਚ ਭਗੌੜੇ ਐਲਾਨੇ ਭਾਰਤੀ ਕਾਰੋਬਾਰੀ ਵਿਜੈ ਮਾਲਿਆ ਨੂੰ ਦੀਵਾਲੀਆ ਐਲਾਨ ਦਿੱਤਾ। ਅਦਾਲਤ ਦੇ ਇਸ ਫੈਸਲੇ ਬਾਅਦ ਭਾਰਤੀ ਬੈਂਕ ਵਿਜੈ ਮਾਲਿਆ ਦੀਆਂ ਜਾਇਦਾਦਾਂ ’ਤੇ ਆਸਾਨੀ ਨਾਲ ਕਬਜ਼ਾ ਕਰ ਸਕਣਗੇ। ਈਡੀ ਅਤੇ ਸੀਬੀਆਈ ਮਾਲਿਆ ਦੀ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨਜ਼ ਦੇ ਸੰਚਾਲਨ ਨਾਲ ਜੁੜੇ ਕਥਿਤ 9000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਦੀ ਜਾਂਚ ਕਰ ਰਹੀ ਹੈ।