ਟੋਕੀਉ ਉਲੰਪਿਕਸ: ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਅਗਲੇ ਪੜਾਅ ਵਿੱਚ ਪੁੱਜੀ

ਟੋਕੀਉ: ਭਾਰਤ ਦੀ ਮਹਾਨ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਨੇ ਆਪਣੇ ਦੂਜੇ ਮੈਚ ਵਿਚ 21-9, 21-16 ਦੇ ਸਕੋਰ ਨਾਲ ਹਾਂਗਕਾਂਗ ਦੀ ਨਗਾਨ ਯੀ ਚਿਓਂਗ ਨੂੰ ਦੋਵੇਂ ਸੈੱਟਾਂ ਵਿਚ ਹਰਾ ਕੇ ਭਾਰਤ ਲਈ ਤਮਗੇ ਦੀਆਂ ਉਮੀਦਾਂ ਨੂੰ ਜ਼ਿੰਦਾ ਰੱਖਿਆ।ਸਿੰਧੂ ਨੇ ਦੋਵਾਂ ਸੈੱਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਅਤੇ ਵਿਰੋਧੀ ਖਿਡਾਰੀ ਨੂੰ ਮਾਤ ਦਿੱਤੀ। ਇਸ ਜਿੱਤ ਨਾਲ ਪੀਵੀ ਸਿੰਧੂ ਨਾਕਆਊਟ ਦੌਰ ਵਿਚ ਪਹੁੰਚ ਗਈ ਹੈ। ਸਿੰਧੂ ਅਤੇ ਨਗਾਨ ਯੀ ਚਿਓਂਗ ਵਿਚਕਾਰ ਇਹ ਮੈਚ 35 ਮਿੰਟ ਤੱਕ ਚੱਲਿਆ।ਦੱਸ ਦਈਏ ਕਿ ਸ਼ੁਰੂਆਤ ਵਿਚ ਚਿਓਂਗ ਅਤੇ ਸਿੰਧੂ ਦੋਵਾਂ ਨੇ ਬਰਾਬਰੀ ਨਾਲ ਮੁਕਾਬਲੇ ਦੀ ਸ਼ੁਰੂਆਤ ਕੀਤੀ ਅਤੇ ਦੋਵਾਂ ਨੇ ਦੋ-ਦੋ ਅੰਕ ਹਾਸਲ ਕੀਤੇ, ਹਾਲਾਂਕਿ ਸਿੰਧੂ ਜਲਦੀ ਹੀ ਆਪਣੇ ਤਜ਼ਰਬੇ ਨਾਲ ਵਿਰੋਧੀ ਖਿਡਾਰੀ ਨੂੰ ਪਛਾੜਨ ਵਿਚ ਕਾਮਯਾਬ ਹੋ ਗਈ।

ਦਸ ਦਈਏ ਕਿ ਸਾਤਵਿਕਸਾਈਰਾਜ ਰੰਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਜੋੜੀ ਨੇ ਗਲਤੀਆਂ ਤੋਂ ਸਬਕ ਲੈਂਦਿਆਂ ਮੰਗਲਵਾਰ ਨੂੰ ਇਥੇ ਟੋਕੀਓ ਓਲੰਪਿਕ ਦੇ ਬੈਡਮਿੰਟਨ ਪੁਰਸ਼ ਡਬਲਜ਼ ਵਰਗ ਦੇ ਆਪਣੇ ਤੀਜੇ ਮੈਚ ਵਿੱਚ ਬੈਨ ਲੇਨ ਤੇ ਸੀਨ ਵੈਂਡੀ ਦੀ ਬਰਤਾਨਵੀ ਜੋੜੀ ਨੂੰ ਸਿੱਧੇ ਗੇਮਾਂ ਵਿੱਚ ਹਰਾਉਣ ਦੇ ਬਾਵਜੂਦ ਨਾਕਆਊਟ ਗੇੜ ਵਿੱਚ ਥਾਂ ਬਣਾਉਣ ਵਿੱਚ ਨਾਕਾਮ ਰਹੀ। ਆਲਮੀ ਦਰਜਾਬੰਦੀ ਵਿੱਚ 10ਵੇਂ ਸਥਾਨ ’ਤੇ ਕਾਬਜ਼ ਭਾਰਤੀ ਜੋੜੀ ਨੇ ਬਰਤਾਨਵੀ ਸ਼ਟਲਰਾਂ ਨੂੰ 21-17, 21-19 ਨਾਲ ਗਰੁੱਪ ਗੇੜ ਵਿਚ ਦੂਜੀ ਜਿੱਤ ਦਰਜ ਕੀਤੀ। ਉਧਰ ਚੀਨੀ ਤਾਇਪੇ ਦੀ ਜੋੜੀ ਵੱਲੋਂ ਇੰਡੋਨੇਸ਼ੀਆ ਦੀ ਨੰਬਰ ਇਕ ਜੋੜੀ ਨੂੰ 21-18, 15-21 ਤੇ 21-17 ਨਾਲ ਹਰਾਉਣ ਕਰਕੇ ਸਾਤਵਿਕ ਤੇ ਚਿਰਾਗ ਟੋਕੀਓ ਓਲੰਪਿਕ ’ਚੋਂ ਬਾਹਰ ਹੋ ਗੲੇ।

ਸਾਂਝਾ ਕਰੋ

ਪੜ੍ਹੋ

ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਸਰਕਾਰੀ

ਗੁਰਦਾਸਪੁਰ, 19 ਅਪ੍ਰੈਲ – ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ...