
ਚੰਡੀਗੜ੍ਹ: ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਅੰਦੋਲਨ ‘ਚ ਆਪਣੀ ਜਾਨ ਦਵਾ ਬੈਠੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਾਨ ਅੰਦੋਲਨ ਦੌਰਾਨ ਦਿੱਲੀ ਅਤੇ ਹਰਿਆਣਾ ਵਿਚ ਜਿੰਨ੍ਹੇ ਵੀ ਕਿਸਾਨ ਸ਼ਹੀਦ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ। ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੀ ਭਾਲ ਕਰਕੇ ਨੌਕਰੀ ਲਈ ਇਕ ਸੂਚੀ ਤਿਆਰ ਕਰਨ ਨੂੰ ਕਿਹਾ ਗਿਆ ਹੈ।
ਰਾਜ ਕੁਮਾਰ ਵੇਰਕਾ ਨੇ ਇਹ ਵੀ ਕਿਹਾ ਕਿ ਕਈ ਕਿਸਾਨਾਂ ਨੇ ਦਿੱਲੀ ਅਤੇ ਹਰਿਆਣਾ ਦੀ ਧਰਤੀ ’ਤੇ ਦਮ ਤੋੜ੍ਹਿਆ, ਪਰ ਦਿੱਲੀ ਅਤੇ ਹਰਿਆਣਾ ਸਰਕਾਰ ਵਿਚੋਂ ਕਿਸੇ ਨਾ ਨਾ ਤਾਂ ਪੀੜਤ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦਿੱਤਾ ਅਤੇ ਨਾ ਹੀ ਉਨ੍ਹਾਂ ਦੀ ਬਾਂਹ ਫੜ੍ਹੀ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਪਰਿਵਾਰਾਂ ਦੀ ਬਾਂਹ ਫੜ੍ਹ ਕੇ ਉਨ੍ਹਾਂ ਦੇ ਸੱਚੇ ਹਮਦਰਦ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਇਥੋਂ ਦੇ 220 ਜਾਂ ਵੱਧ ਕਿਸਾਨਾਂ ਦੇ ਪਰਿਵਾਰਾਂ ਦੀ ਸੂਚੀ ਤਿਆਰ ਕਰਨ ਨੂੰ ਕਿਹਾ ਹੈ, ਜਿਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।