
ਨਵੀਂ ਦਿੱਲੀ: ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਮਵਾਰ ਨੂੰ ਟੋਕਿਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ਚਾਨੂ ਨੂੰ 2 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ।ਟਵੀਟ ਕਰਦਿਆਂ ਰੇਲਵੇ ਮੰਤਰਾਲੇ ਨੇ ਕਿਹਾ, ਮਾਨਯੋਗ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਨੇ ਓਲੰਪਿਕ ਸਿਲਵਰ ਮੈਡਲਿਸਟ ਅਤੇ ਭਾਰਤੀ ਵੇਟਲਿਫਟਰ, ਸ਼੍ਰੀਮਤੀ ਮੀਰਾਬਾਈ ਚਾਨੂ ਦਾ ਸਨਮਾਨ ਕੀਤਾ।ਮਾਨਯੋਗ ਮੰਤਰੀ ਨੇ ਟੋਕਿਓ ਓਲੰਪਿਕ 2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ 2 ਕਰੋੜ ਰੁਪਏ ਦਾ ਨਕਦ ਇਨਾਮ ਅਤੇ ਉਨ੍ਹਾਂ ਨੂੰ ਤਰੱਕੀ ਦੇਣ ਦਾ ਐਲਾਨ ਕੀਤਾ।
ਸ਼ਨੀਵਾਰ ਨੂੰ 49 ਕਿਲੋਗ੍ਰਾਮ ਵਰਗ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਚਨੂੰ ਨੇ ਓਲੰਪਿਕ ਖੇਡਾਂ ਵਿਚ ਭਾਰਤ ਦੇ ਤਗਮੇ ਦੀ ਸੂਚੀ ਵਿਚ ਖਾਤਾ ਖੋਲ੍ਹਿਆ। ਘਰ ਪਰਤਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।