19 ਫਰਵਰੀ ਨੂੰ SGPC ਦੀ ਹੋਵੇਗੀ ਅਹਿਮ ਬੈਠਕ
ਅ੍ਰਮਿੰਤਸਰ, 13 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਬੈਠਕ 19 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਬੈਠਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਬੁਲਾਈ ਗਈ ਹੈ ਅਤੇ ਮੀਟਿੰਗ ਐਸਜੀਪੀਸੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿੱਚ ਆਯੋਜਿਤ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਬੈਠਕ ਵਿੱਚ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ‘ਤੇ ਵਿਸਥਾਰ ਨਾਲ ਚਰਚਾ ਹੋਵੇਗੀ। ਇਸ ਤੋਂ ਇਲਾਵਾ ਕਈ ਹੋਰ ਪੰਥਕ ਮੁੱਦਿਆਂ ‘ਤੇ ਵੀ ਮਤੇ ਪਾਸ ਕੀਤੇ ਜਾ ਸਕਦੇ ਹਨ।
ਬੈਠਕ ਦੌਰਾਨ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਵੀ ਵਿਚਾਰ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 328 ਸਰੂਪਾਂ ਦੇ ਮਾਮਲੇ ਵਿੱਚ ਐਸਆਈਟੀ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ‘ਤੇ ਵੀ ਅਹਿਮ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਦੀ ਨਿਯੁਕਤੀ ਦਾ ਮਾਮਲਾ ਵੀ ਅਜੈਂਡੇ ‘ਤੇ ਰਹੇਗਾ, ਕਿਉਂਕਿ ਗਿਆਨੀ ਰਘਬੀਰ ਸਿੰਘ ਲੰਮੀ ਛੁੱਟੀ ‘ਤੇ ਜਾ ਚੁੱਕੇ ਹਨ।
Share this content:



Post Comment