
ਨਵੀਂ ਦਿੱਲੀ, 30 ਜੁਲਾਈ– ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਅੱਜ 12ਵੀਂ ਜਮਾਤ ਦਾ ਨਤੀਜਾ cbseresults.nic.in ‘ਤੇ ਜਾਰੀ ਕੀਤਾ ਹੈ। ਵਿਦਿਆਰਥੀ ਹੁਣ ਇਸ ’ਤੇ ਆਪਣਾ ਨਤੀਜਾ ਦੇਖ ਸਕਦੇ ਹਨ।ਵਿਦਿਆਰਥੀ ਅਪਣਾ ਨਤੀਜਾ ਅਧਿਕਾਰਤ ਵੈਬਸਾਈਟ cbseresults.nic.in ਜ਼ਰੀਏ ਚੈੱਕ ਕਰ ਸਕਦੇ ਹਨ।
ਸੁਪਰੀਮ ਕੋਰਟ ਨੇ ਨਤੀਜੇ ਜਾਰੀ ਕਰਨ ਲਈ 31 ਜੁਲਾਈ ਤੱਕ ਦਾ ਸਮਾਂ ਦਿੱਤਾ ਸੀ।