22 ਜਨਵਰੀ ਤੋਂ ਪੁਰਾਣੇ ਸਮੇਂ ਅਨੁਸਾਰ ਖੁੱਲ੍ਹਣਗੇ
ਐੱਸਏਐੱਸ ਨਗਰ, 21 ਜਨਵਰੀ – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, 22 ਜਨਵਰੀ 2026 ਤੋਂ ਰਾਜ ਦੇ ਸਾਰੇ ਸਕੂਲ ਮੁੜ ਆਪਣੇ ਨਿਰਧਾਰਤ ਆਮ ਸਮੇਂ ਅਨੁਸਾਰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੈ ਰਹੀ ਸੰਘਣੀ ਧੁੰਦ ਅਤੇ ਸਰਦੀ ਦੇ ਕਹਿਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਲਈ ਸਕੂਲਾਂ ਦਾ ਸਮਾਂ ਅਸਥਾਈ ਤੌਰ ‘ਤੇ ਬਦਲਿਆ ਗਿਆ ਸੀ। ਪਹਿਲਾਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਇਹ ਬਦਲਵੀਂ ਵਿਵਸਥਾ 21 ਜਨਵਰੀ 2026 ਤੱਕ ਲਾਗੂ ਸੀ। ਹੁਣ ਇਹ ਮਿਆਦ ਖਤਮ ਹੋਣ ਉਪਰੰਤ ਭਲਕੇ ਵੀਰਵਾਰ ਤੋਂ ਸਾਰੇ ਸਕੂਲ ਪੁਰਾਣੇ ਸਮੇਂ ਮੁਤਾਬਕ ਲੱਗਣਗੇ।
ਸਕੂਲਾਂ ਦਾ ਨਵਾਂ ਨਿਰਧਾਰਤ ਸਮਾਂ ਹੇਠ ਲਿਖੇ ਅਨੁਸਾਰ ਹੋਵੇਗਾ
ਪ੍ਰਾਇਮਰੀ ਸਕੂਲ : ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤਕ।
ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ : ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ।
ਸਿੱਖਿਆ ਵਿਭਾਗ ਨੇ ਸਮੂਹ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਹਨਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ।
Share this content:



Post Comment