ਸਰਕਾਰ ਬਣਨ ’ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਵਾਂਗੇ: ਅਸ਼ਵਨੀ ਸ਼ਰਮਾ

ਅੰਮ੍ਰਿਤਸਰ- ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਵਾਸੀਆਂ ਨੂੰ ਸਸਤੀ ਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ ਅਤੇ ਬੇਅਦਬੀ ਮਾਮਲੇ ਦੇ ਦੋੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਅੱਜ ਇੱਥੇ ਭਾਜਪਾ ਵਿੱਚ ਕਈ ਵਿਅਕਤੀ ਸ਼ਾਮਲ ਹੋਏ।

ਭਾਜਪਾ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨਾਲ ਸਿਰਫ਼ ਉਹੀ ਵਾਅਦੇ ਕਰੇਗੀ, ਜਿਨ੍ਹਾਂ ਨੂੰ ਉਹ ਪੂਰਾ ਕਰ ਸਕਦੀ ਹੈ। ਕਾਂਗਰਸ ’ਤੇ ਵਰ੍ਹਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹੁਣ ਕਾਂਗਰਸ ਨੇ ਨਵੀਂ ਸਕ੍ਰਿਪਟ ਲਿਖੀ ਹੈ, ਜਿਸ ਤਹਿਤ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀ ਅਕਾਲੀ ਸਰਕਾਰ ਵਿੱਚ ਭਾਜਪਾ ਵੀ ਸ਼ਾਮਲ ਸੀ ਪਰ ਉਹ ਸਰਕਾਰ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਇਸ ਮੌਕੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਲੋਕ ਅੱਜ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵੀ ਵੱਡੀ ਗਿਣਤੀ ਲੋਕ ਭਾਜਪਾ ਵਿੱਚ ਸ਼ਾਮਲ ਹੋਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਡੀਐੱਸਪੀ ਦਰਸ਼ਨ ਸਿੰਘ ਤੇ ਹੋਰ ਸ਼ਾਮਲ ਸਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਵੀ ਹਾਜ਼ਰ ਸਨ

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...