Loading Now

27 ਨਵੰਬਰ ਨੂੰ ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕ ਡਰਿੱਲ

27 ਨਵੰਬਰ ਨੂੰ ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕ ਡਰਿੱਲ

19, ਅਕਤੂਬਰ – ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਸੂਬਾ ਪੱਧਰੀ ਅਭਿਆਸ ਦਾ ਮਕਸਦ ਐਮਰਜੈਂਸੀ ਸਥਿਤੀ ਦੌਰਾਨ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਵੱਖ-ਵੱਖ ਵਿਭਾਗਾਂ ਦੀ ਰਿਸਪਾਂਸ ਪ੍ਰਣਾਲੀ ਦਾ ਜਾਇਜ਼ਾ ਲੈਣਾ ਹੈ। ਮੌਕ ਡਰਿੱਲ ਦੀ ਸ਼ੁਰੂਆਤ ਏਅਰ ਰੇਡ ਵਾਰਨਿੰਗ ਨਾਲ ਹੋਵੇਗੀ, ਜਿਸ ਤਹਿਤ ਦੋ ਮਿੰਟ ਤੱਕ ਹਾਈ-ਲੋਅ ਪਿੱਚ ਵਾਲਾ ਸਾਇਰਨ ਵੱਜੇਗਾ। ਇਸ ਤੋਂ ਬਾਅਦ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਦੀ ਨਿਗਰਾਨੀ ਹੇਠ ਨਿਰਧਾਰਤ ਖੇਤਰਾਂ ਵਿੱਚ ਬਲੈਕਆਊਟ ਕੀਤਾ ਜਾਵੇਗਾ।

ਬਲੈਕਆਊਟ ਦੌਰਾਨ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਲਈ ਕਿਹਾ ਜਾਵੇਗਾ, ਜਦਕਿ ਜ਼ਰੂਰੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ। ਡਰਿੱਲ ਮੁਕੰਮਲ ਹੋਣ ਤੋਂ ਬਾਅਦ ਦੋ ਮਿੰਟ ਦਾ ਤੇਜ਼ ਸਾਇਰਨ ਵਜਾ ਕੇ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ। ਅਭਿਆਸ ਦੌਰਾਨ ਫਾਇਰ ਰਿਸਪਾਂਸ, ਖੋਜ ਅਤੇ ਬਚਾਅ ਕਾਰਜ, ਮੁੱਢਲੀ ਮੈਡੀਕਲ ਸਹਾਇਤਾ ਅਤੇ ਜ਼ਖ਼ਮੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੀਆਂ ਪ੍ਰਕਿਰਿਆਵਾਂ ਦੀ ਪਰਖ ਕੀਤੀ ਜਾਵੇਗੀ। ਇਸ ਦੇ ਨਾਲ ਆਵਾਜਾਈ ਅਤੇ ਭੀੜ ਨੂੰ ਕੰਟਰੋਲ ਕਰਨ ਸਬੰਧੀ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਜਾਵੇਗਾ। ਲੋਕਾਂ ਨੂੰ ਸਾਇਰਨ ਜਾਂ ਬਲੈਕਆਊਟ ਦੌਰਾਨ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਪਰਖ ਲਈ ਮੌਕ ਅਭਿਆਸ ਹੋਵੇਗਾ।

Share this content:

Post Comment