Loading Now

27 ਅਗਸਤ ਨੂੰ ਗੈਰ-ਹਾਜ਼ਰ ਸਰਕਾਰੀ ਮੁਲਾਜ਼ਮਾਂ ‘ਤੇ ਹੋਵੇਗੀ ਸਖ਼ਤ ਕਾਰਵਾਈ

27 ਅਗਸਤ ਨੂੰ ਗੈਰ-ਹਾਜ਼ਰ ਸਰਕਾਰੀ ਮੁਲਾਜ਼ਮਾਂ ‘ਤੇ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 29 ਅਗਸਤ – ਪੰਜਾਬ ਸਰਕਾਰ ਨੇ 27 ਅਗਸਤ 2026 ਨੂੰ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ Spl-434, ਮਿਤੀ 27-08-2026 ਦੇ ਹਵਾਲੇ ਨਾਲ ਪੰਜਾਬ ਸਰਕਾਰ ਵੱਲੋਂ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਇਸ ਸਬੰਧੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਸ਼ੋਅ ਕਾਜ਼ ਨੋਟਿਸ

ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਵੱਖ-ਵੱਖ ਵਿਭਾਗਾਂ ਤੇ ਉਨ੍ਹਾਂ ਅਧੀਨ ਆਉਂਦੇ ਅਦਾਰਿਆਂ ਤੋਂ ਪ੍ਰਾਪਤ ਹੋਈ ਸੂਚਨਾ ਤੇ ਰਿਪੋਰਟ ਦੇ ਆਧਾਰ ‘ਤੇ ਜਿਹੜੇ ਅਧਿਕਾਰੀ ਜਾਂ ਮੁਲਾਜ਼ਮ 27 ਅਗਸਤ ਨੂੰ ਬਿਨਾਂ ਅਧਿਕਾਰਤ ਮਨਜ਼ੂਰੀ ਗੈਰ-ਹਾਜ਼ਰ ਪਾਏ ਗਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸਬੰਧਤ ਅਨੁਸ਼ਾਸਨੀ ਅਥਾਰਟੀ ਨੂੰ ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪਹਿਲਾਂ ਸ਼ੋਅ ਕਾਜ਼ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਾਅਦ ਨਿਯਮਾਂ ਤੇ ਸਰਕਾਰੀ ਹਦਾਇਤਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

 

Share this content:

Post Comment