ਡਾ. ਹਿਤਿੰਦਰ ਕਲੇਰ ਨੇ ਸੰਭਾਲਿਆ ਸਿਵਲ ਸਰਜਨ ਵਜੋਂ ਅਹੁਦਾ

ਗੁਰਜੰਟ ਸਿੰਘ ਬਾਜੇਵਾਲੀਆ
ਮਾਨਸਾ 11 ਅਗਸਤ : ਅੱਜ ਡਾ. ਹਿਤਿੰਦਰ ਕਲੇਰ ਐਮ.ਡੀ ਰੇਡੀਆਲੋਜਿਸਟ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ।ਇਸ ਤੋ ਪਹਿਲਾ ਡਾ. ਹਿਤਿੰਦਰ ਕਲੇਰ ਬਤੌਰ ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਉਨ੍ਹਾਂ ਦੇ ਅਹੁਦਾ ਸੰਭਾਲਣ ਅਤੇ ਮਾਨਸਾ ਆਉਣ *ਤੇ ਸਿਵਲ ਸਰਜਨ ਦਫ਼ਤਰ ਦੇ ਸਮੂਹ ਪ੍ਰੋਗਰਾਮ ਅਧਿਕਾਰੀਆਂ, ਸੀਨੀਅਰ ਮੈਡੀਕਲ ਅਧਿਕਾਰੀ ਅਤੇ ਦਫ਼ਤਰ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਨਿੱਘਾ ਸਵਾਗਤ ਕੀਤਾ।
ਇਸ ਉਪਰੰਤ ਡਾ. ਹਿਤਿੰਦਰ ਕਲੇਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਵੀ ਕੀਤੀ।ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਚੱਲ ਰਹੇ ਵੱਖ—ਵੱਖ ਨੈਸ਼ਨਲ ਅਤੇ ਸਟੇਟ ਪੋ੍ਰਗਰਾਮਾਂ ਨੂੰ ਸਚਾਰੂ ਢੰਗ ਨਾਲ ਲਾਗੂ ਕਰਵਾਉਣ, ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਕੋਵਿਡ—19 ਦੀ ਤੀਜੀ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜਾ ਲਿਆ।
ਇਸ ਮੌਕੇ ਡਾ. ਵਿਜੈ ਕੁਮਾਰ ਜਿ਼ਲ੍ਹਾ ਪਰਿਵਾਰ ਭਲਾਈ ਅਫ਼ਸਰ ਮਾਨਸਾ, ਡਾ. ਬਲਜੀਤ ਕੌਰ ਸਹਾਇਕ ਸਿਵਲ ਸਰਜਨ ਮਾਨਸਾ, ਡਾ. ਗੁਰਪ੍ਰੀਤ ਸਿੰਘ ਐਸ.ਐਮ.ਓ ਝੁਨੀਰ, ਡਾ. ਰਣਜੀਤ ਸਿੰਘ ਰਾਏ ਇੰਚਾਰਜ ਜਿ਼ਲ੍ਹਾ ਸੈਂਪਲਿੰਗ ਟੀਮ ਕੋਵਿਡ—19, ਡਾ. ਅਰਸ਼ਦੀਪ ਸਿੰਘ ਜਿ਼ਲ੍ਹਾ ਐਪੀਡੀਮਾਲੋਜਿਸਟ, ਸ਼੍ਰੀ ਸੰਤੋਸ਼ ਭਾਰਤੀ ਜਿ਼ਲ੍ਹਾ ਐਪੀਡੀਮਾਲੋਜਿਸਟ ਆਈ.ਡੀ.ਐਸ.ਪੀ, ਡਾ. ਵਿਸ਼ਵਜੀਤ ਸਿੰਘ ਸਰਵੇਲੈਂਸ ਅਫ਼ਸਰ ਕੋਵਿਡ—19, ਸ਼੍ਰੀ ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਸ਼੍ਰੀ ਕੇਵਲ ਸਿੰਘ ਸਹਾਇਕ ਮਲੇਰੀਆ ਅਫ਼ਸਰ, ਸੰਦੀਪ ਸਿੰਘ, ਸ਼੍ਰੀ ਅਵਤਾਰ ਸਿੰਘ ਜਿ਼ਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...