ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ- ਵਿਜੈਇੰਦਰ ਸਿੰਗਲਾ

ਸ੍ਰੀ ਆਨੰਦਪੁਰ ਸਾਹਿਬ : ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਬਾਰੇ ਪਿੰਡ ਜੱਜਰ ’ਚ ਪਹੁੰਚੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਸਥਿਤੀ ਦੀ ਪੜਚੋਲ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 22 ਹਜ਼ਾਰ ਅਧਿਆਪਕ ਭਰਤੀ ਕੀਤੇ ਹਨ ਅਤੇ ਸਤੰਬਰ ਮਹੀਨੇ ਤੱਕ 25 ਹਜ਼ਾਰ ਹੋਰ ਅਧਿਆਪਕ ਭਰਤੀ ਕੀਤੇ ਜਾਣਗੇ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...