ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਵਲੋਂ ਖਿੱਚ-ਧੂਹ

ਪਟਿਆਲਾ, 11 ਅਗਸਤ- ਰੁਜ਼ਗਾਰ ਪ੍ਰਾਪਤੀ ਲਈ ਈਟੀਟੀ ਸਿਲੈਕਟਡ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ‘ਨਿਊ ਮੋਤੀ ਬਾਗ ਪੈਲੇਸ‘ ਵੱਲ ਕੀਤੇ ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਵਾਈਪੀਐੱਸ ਚੌਕ ’ਚ ਪੁਲੀਸ ਖਿੱਚ-ਧੂਹ ਕੀਤੀ। ਰੋਸ ਧਰਨੇ ਦੇ ਤੁਰੰਤ ਮਗਰੋਂ ਬੇਰੁਜ਼ਗਾਰ ਸਾਂਝਾ ਅਧਿਆਪਕ ਮੋਰਚਾ ਦੇ ਕਾਰਕੁਨਾਂ ਵੱਲੋਂ ਗੁਪਤ ਐਕਸ਼ਨ ਵਜੋਂ ਮੋਤੀ ਮਹਿਲ ਵੱਲ ਵਹੀਰਾਂ ਘੱਤੀਆਂ ਗਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਾਈਪੀਐੱਸ ਚੌਕ ਕੋਲ ਜਦੋਂ ਗੱਡੇ ਹੋਏ ਬੈਰੀਕੇਡ ਭੰਨਕੇ ਮੋਤੀ ਮਹਿਲ ਵੱਲ ਵੱਧਣੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ।

ਅਜਿਹੀ ਕਸ਼ਮਕਸ਼ ਦੌਰਾਨ ਕੁਝ ਪ੍ਰਦਰਸ਼ਨਕਾਰੀ ਅਧਿਆਪਕਾਂ ਦੀਆਂ ਪੱਗਾਂ ਵੀ ਉਤਰ ਗਈਆ। ਪ੍ਰਦਰਸ਼ਨਕਾਰੀਆਂ ਤੇ ਪੁਲੀਸ ਦਰਮਿਆਨ ਹਾਲਾਤ ਹੋਰ ਅਣਸੁਖਾਵੇਂ ਬਣਨ ਤੋਂ ਪਹਿਲਾਂ ਪ੍ਰਸ਼ਾਸਨ ਨੇ ਸਿਲੈਕਟਡ ਅਧਿਆਪਕਾਂ ਨੂੰ 17 ਅਗਸਤ ਨੂੰ ਸੂਬਾਈ ਅਥਾਰਟੀ ਨਾਲ ਚੰਡੀਗੜ੍ਹ ’ਚ ਗੱਲਬਾਤ ਦਾ ਸਮਾਂ ਦਿੱਤਾ ਗਿਆ, ਜਿਸ ਮਗਰੋਂ ਪ੍ਰਦਰਸ਼ਨਕਾਰੀ ਪਰਤ ਗਏ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਲੋਕਲ ਬੱਸ ਅੱਡਾ ਨੇੜੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੋਲ 33 ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਨੇ ਦੱਸਿਆ ਕਿ ਸੱਤ ਮਹੀਨਿਆਂ ਤੋਂ ਉਹ ਨਿਯੁਕਤੀ ਪੱਤਰਾਂ ਦੀ ਉਡੀਕ ਰਹੇ ਹਨ। ਅੱਗੇ ਵੋਟਾਂ ਨੇੜੇ ਹੋਣ ਕਾਰਨ ਚੋਣ ਜ਼ਾਬਤੇ ਕਾਰਨ ਉਨ੍ਹਾਂ ਦੀਆਂ ਨਿਯੁਕਤੀਆਂ ਰੁਲਣ ਦਾ ਖਤਰਾ ਹੈ। ਉਨ੍ਹਾਂ ਕਿਹਾ ਕਿ 17 ਅਗਸਤ ਨੂੰ ਜੇਕਰ ਪੰਜਾਬ ਸਰਕਾਰ ਨੇ ਮਾਮਲਾ ਨਾ ਨਿਬੇੜਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...