ਸੂਬੇ ਵਿੱਚ ‘ਆਪ’ ਸਰਕਾਰ ਆਈ ਤਾਂ ਬੇਅਦਬੀ ਕਾਂਡ ਦੇ ਦੋਸ਼ੀਆਂ ‘ਤੇ ਜਾਂਚ ਰਿਪੋਰਟ ਅਨੁਸਾਰ ਹੋਵੇਗੀ ਕਾਰਵਾਈ- ਜਸਟਿਸ ਜ਼ੋਰਾ ਸਿੰਘ

ਅੰਮ੍ਰਿਤਸਰ, 11 ਅਗਸਤ- ਇਸ ਵੇਲੇ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਸੂਬਾਈ ਮੁਖੀ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੇ ਦੋਸ਼ ਲਾਇਆ,‘ਅਕਾਲੀ ਅਤੇ ਕਾਂਗਰਸ ਦੋਵਾਂ ਸਰਕਾਰਾਂ ਨੇ ਉਨ੍ਹਾਂ ਦੀ ਜਾਂਚ ਰਿਪੋਰਟ ਨੂੰ ਅਣਦੇਖਿਆ ਕੀਤਾ ਹੈ, ਜੇਕਰ ਸੂਬੇ ਵਿੱਚ ‘ਆਪ’ ਸਰਕਾਰ ਆਈ ਤਾਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਇਸ ਰਿਪੋਰਟ ’ਤੇ ਕਾਰਵਾਈ ਕੀਤੀ ਜਾਵੇਗੀ।’ ਉਹ ਇੱਥੇ ‘ਆਪ’ ਦੇ ਲੀਗਲ ਵਿੰਗ ਦੀ ਇੱਕ ਮੀਟਿੰਗ ਵਿੱਚ ਹਿੱਸਾ ਲੈਣ ਲਈ ਆਏ ਹੋਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਂਚ ਪੂਰੀ ਕਰਨ ਵਾਸਤੇ ਸਿਰਫ਼ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪਰ ਇਸ ਦੌਰਾਨ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਜਾਂਚ ਕਮਿਸ਼ਨ ਨੂੰ ਜਾਂਚ ਪੂਰੀ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜਾਂਚ ਕਮਿਸ਼ਨ ਵੱਲੋਂ ਪੁਲੀਸ ਵਿਭਾਗ ਕੋਲੋਂ ਜਾਣਕਾਰੀ ਮੰਗੀ ਗਈ ਸੀ ਕਿ ਗੋਲੀ ਕਾਂਡ ਵੇਲੇ ਕਿਹੜੇ-ਕਿਹੜੇ ਥਾਣੇ ਦੀ ਪੁਲੀਸ ਅਤੇ ਕਿੰਨੇ ਪੁਲੀਸ ਕਰਮਚਾਰੀ ਗਏ ਸਨ, ਜਿਨ੍ਹਾਂ ਦੇ ਨਾਂਵਾਂ ਸਮੇਤ ਹਥਿਆਰਾਂ ਬਾਰੇ ਜਾਣਕਾਰੀ ਮੰਗੀ ਸੀ ਪਰ ਇਸ ਸਬੰਧੀ ਜਾਣਕਾਰੀ ਜਾਂਚ ਦੇ ਸਮੇਂ ਨਹੀਂ ਦਿੱਤੀ ਗਈ। ਕਾਂਗਰਸ ਸਰਕਾਰ ਨੇ ਇਹ ਜਾਂਚ ਰਿਪੋਰਟ ਤਾਂ ਦੇਖੀ ਪਰ ਇਸ ਦੀਆਂ ਸਿਫਾਰਸ਼ਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਰਿਪੋਰਟ ’ਤੇ ਕਾਰਵਾਈ ਕਰਨ ਦੀ ਥਾਂ ਕੁਝ ਪੁਲੀਸ ਮੁਲਾਜ਼ਮਾਂ ਨੂੰ ਤਰੱਕੀ ਦੇ ਦਿੱੱਤੀ ਗਈ। ਇੱਕ ਸਵਾਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਇਸ ਜਾਂਚ ਰਿਪੋਰਟ ਵਿੱਚ ਜ਼ਿੰਮੇਵਾਰ ਲੋਕਾਂ ਦੇ ਨਾਂਅ ਵੀ ਸ਼ਾਮਲ ਹਨ ਪਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਰਿਪੋਰਟ ਨੂੰ ਜਨਤਕ ਕਰੇ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...