ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਿਤਾ ਬਲਕੌਰ ਸਿੰਘ ਨੇ ਸ਼ੁਰੂ ਕੀਤਾ ਦਸਤਖਤ ਮੁਹਿੰਮ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਉਸ ਦੇ ਪਰਿਵਾਰ ਨੇ ਪਿੰਡ ਮੂਸਾ ਆਉਣ ਵਾਲੇ ਗਾਇਕ ਦੇ ਪ੍ਰਸ਼ੰਸਕਾਂ ਜ਼ਰੀਏ ਦਸਤਖ਼ਤ ਮੁਹਿੰਮ ਵਿੱਢੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਹਰ ਐਤਵਾਰ ਨੂੰ ਵੱਡੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪਿੰਡ ਪਹੁੰਚਦੇ ਹਨ ਅਤੇ ਦਿਲ ਦੀ ਗੱਲ ਸਾਂਝੀ ਕਰਦੇ ਹਨ ਪਰ ਕਈ ਵਾਰ ਉਹ ਉਨ੍ਹਾਂ ਨੂੰ ਮਿਲ ਨਹੀਂ ਸਕਦੇ, ਜਿਸ ਕਾਰਨ ਉਹ ਮਹਿਸੂਸ ਕਰਦੇ ਹਨ ਕਿ ਪ੍ਰਸ਼ੰਸਕਾਂ ਨੂੰ ਨਿਰਾਸ਼ਾ ਝੱਲਣੀ ਪੈਂਦੀ ਹੈ, ਇਸ ਲਈ ਉਨ੍ਹਾਂ ਫ਼ੈਸਲਾ ਕੀਤਾ ਹੈ ਕਿ ਘਰ ਆਉਣ ਵਾਲਾ ਹਰ ਵਿਅਕਤੀ ਆਪਣੇ ਦਿਲ ਦੀ ਗੱਲ ਰਜਿਸਟਰ ’ਤੇ ਲਿਖ ਸਕਦਾ ਹੈ ਅਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦੇਣ ਦੀ ਮੰਗ ਕਰਦਿਆਂ ਆਪਣੇ ਦਸਤਖ਼ਤ ਕਰ ਸਕਦਾ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਕਈ ਗਾਇਕ ਸਿੱਧੂ ਮੂਸੇਵਾਲਾ ਦੇ ਆਖ਼ਰੀ ਸਮੇਂ ਦੀਆਂ ਵੀਡਿਓ ਵਰਤ ਕੇ ਅੱਗੇ ਵਧਣਾ ਚਾਹੁੰਦੇ ਹਨ, ਜੋ ਕਿ ਉਨ੍ਹਾਂ ਨੂੰ ਦੇਖਣੀਆਂ ਮੁਸ਼ਕਲ ਹੋ ਜਾਂਦੀਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਆਪਣੇ ਗਾਣਿਆਂ ਅਤੇ ਹੁਨਰ ਦੇ ਸਿਰ ’ਤੇ ਗਾਇਕ ਅੱਗੇ ਵਧਣ।

ਪੜ੍ਹੋ

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਨੂੰ

ਚੰਡੀਗੜ੍ਹ, 2 ਜੂਨ 2025- ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ...