
ਅੰਮ੍ਰਿਤਸਰ: ਟੋਕੀਉ ਉਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਅੱਜ ਪੰਜਾਬ ਪਰਤੇ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ‘ਤੇ ਨਿੱਘਾ ਸਵਗਤ ਕੀਤਾ ਗਿਆ। ਖਿਡਾਰੀਆਂ ਦੇ ਪਹੁੰਚਣ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ਾਸਨ ਵਲੋਂ ਢੋਲ- ਨਗਾੜਿਆਂ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸਾਰੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦਰਸ਼ਨ ਕਰਨ ਪਹੁੰਚੇ ਖਿਡਾਰੀਆਂ ਵਿਚ ਟੀਮ ਕੈਪਟਨ ਮਨਪ੍ਰੀਤ ਸਿੰਘ ਸਮੇਤ ਹਰਮਪ੍ਰੀਤ ਸਿੰਘ (ਪਿੰਡ ਤਿੰਮੋਵਾਲ), ਦਿਲਪ੍ਰੀਤ ਸਿੰਘ (ਵਾਸੀ ਬੁਤਾਲਾ), ਗੁਰਜੰਟ ਸਿੰਘ (ਪਿੰਡ ਖਲਿਹਰਾ), ਸ਼ਮਸ਼ੇਰ ਸਿੰਘ (ਪਿੰਡ ਅਟਾਰੀ), ਜਲੰਧਰ ਤੋਂ ਮਨਦੀਪ ਸਿੰਘ ਅਤੇ ਵਰੁਣ ਕੁਮਾਰ, ਫ਼ਰੀਦਕੋਟ ਤੋਂ ਰੁਪਿੰਦਰਪਾਲ ਸਿੰਘ ਤੋਂ ਇਲਾਵਾ ਗੁਰਦਾਸਪੁਰ ਦੇ 2 ਖਿਡਾਰੀ ਸਿਮਰਨਜੀਤ ਸਿੰਘ ਅਤੇ ਹਾਰਦਿਕ ਸਿੰਘ ਸ਼ਾਮਲ ਸਨ।
ਇਸ ਦੇ ਨਾਲ ਹੀ ਭਾਰਤੀ ਹਾਕੀ ਦੀ ਖਿਡਾਰਨ ਗੁਰਜੀਤ ਕੌਰ ਵੀ ਸ਼ਾਮਲ ਸੀ। ਦੱਸ ਦੇਈਏ ਕਿ ਪੰਜਾਬ ਸਰਕਾਰਨੇ ਇਨ੍ਹਾਂ ਹਾਕੀ ਖਿਡਾਰੀਆਂ ਨੂੰ ਨਗਦ ਇਨਾਮ ਦੇ ਕੇ ਸਨਮਾਨਤ ਕਰਨ ਦਾ ਐਲਾਨ ਕੀਤਾ ਹੈ। ਸਨਮਾਨਤ ਕਰਨ ਲਈ 12 ਅਗਸਤ ਨੂੰ ਵਿਸ਼ੇਸ਼ ਤੌਰ ‘ਤੇ ਸਮਾਗਮ ਕਰਵਾਇਆ ਜਾਵੇਗਾ। ਟਕੀਉ ਉਲੰਪਿਕ ਵਿਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਢਾਈ ਕਰੋੜ ਅਤੇ ਭਾਰਤੀ ਹਾਕੀ ਟੀਮ ‘ਚ ਪੰਜਾਬ ਦੇ ਹਰ ਖਿਡਾਰੀ ਨੂੰ ਵੀ ਢਾਈ ਕਰੋੜ ਨਾਲ ਸਨਮਾਇਆ ਜਾਵੇਗਾ। ਇਸ ਦੇ ਨਾਲ ਹੀ ਮਹਿਲਾ ਹਾਕੀ ਟੀਮ ‘ਚ ਪੰਜਾਬ ਦੀਆਂ 2 ਖਿਡਾਰਨਾਂ ਗੁਰਜੀਤ ਕੌਰ ਅਤੇ ਰੀਨਾ ਖੋਖਰ ਅਤੇ ਡਿਸਕਸ ਥਰੋਅ ‘ਚ 6ਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।
ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦਰਸ਼ਨ ਕਰਨ ਪਹੁੰਚੇ ਖਿਡਾਰੀਆਂ ਵਿਚ ਟੀਮ ਕੈਪਟਨ ਮਨਪ੍ਰੀਤ ਸਿੰਘ ਸਮੇਤ ਹਰਮਪ੍ਰੀਤ ਸਿੰਘ (ਪਿੰਡ ਤਿੰਮੋਵਾਲ), ਦਿਲਪ੍ਰੀਤ ਸਿੰਘ (ਵਾਸੀ ਬੁਤਾਲਾ), ਗੁਰਜੰਟ ਸਿੰਘ (ਪਿੰਡ ਖਲਿਹਰਾ), ਸ਼ਮਸ਼ੇਰ ਸਿੰਘ (ਪਿੰਡ ਅਟਾਰੀ), ਜਲੰਧਰ ਤੋਂ ਮਨਦੀਪ ਸਿੰਘ ਅਤੇ ਵਰੁਣ ਕੁਮਾਰ, ਫ਼ਰੀਦਕੋਟ ਤੋਂ ਰੁਪਿੰਦਰਪਾਲ ਸਿੰਘ ਤੋਂ ਇਲਾਵਾ ਗੁਰਦਾਸਪੁਰ ਦੇ 2 ਖਿਡਾਰੀ ਸਿਮਰਨਜੀਤ ਸਿੰਘ ਅਤੇ ਹਾਰਦਿਕ ਸਿੰਘ ਸ਼ਾਮਲ ਸਨ।