
ਮੇਦਕ: ਤੇਲੰਗਾਨਾ ਦੇ ਮੇਦਕ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਸਥਾਨਕ ਭਾਜਪਾ ਨੇਤਾ ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਪੁਲਿਸ ਦੇ ਅਨੁਸਾਰ, ਕੁਝ ਅਣਪਛਾਤੇ ਵਿਅਕਤੀਆਂ ਨੇ ਭਾਜਪਾ ਨੇਤਾ ਨੂੰ ਕਾਰ ਦੀ ਡਿੱਗੀ ਵਿੱਚ ਬੰਦ ਕਰ ਦਿੱਤਾ ਅਤੇ ਇਸਨੂੰ ਅੱਗ ਲਗਾ ਦਿੱਤੀ, ਜਿਸਦੇ ਬਾਅਦ ਉਸਦੀ ਦਰਦਨਾਕ ਮੌਤ ਹੋ ਗਈ।
ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਮੇਦਕ ਦੀ ਐਸਪੀ ਚੰਦਨਾ ਦੀਪਤੀ ਨੇ ਕਿਹਾ, “ਕੁਝ ਅਣਪਛਾਤੇ ਵਿਅਕਤੀਆਂ ਨੇ ਭਾਜਪਾ ਨੇਤਾ ਨੂੰ ਉਸਦੀ ਕਾਰ ਦੀ ਡਿੱਗੀ ਵਿੱਚ ਬੰਦ ਕਰ ਦਿੱਤਾ ਅਤੇ ਇਸਨੂੰ ਅੱਗ ਲਾ ਦਿੱਤੀ। ਸਾਨੂੰ ਭਾਜਪਾ ਨੇਤਾ ਦੀ ਕਾਰ ਦੀ ਡਿੱਗੀ ਵਿਚੋਂ ਸੜੀ ਹੋਈ ਲਾਸ਼ ਮਿਲੀ। ਮਾਮਲੇ ਦੀ ਜਾਂਚ ਚੱਲ ਰਹੀ ਹੈ।