ਬਾਲੀਵੁੱਡ ਦੇ ਮਸ਼ਹੂਰ ਅਦਾਕਾਰ, ਕਾਮੇਡੀਅਨ ਤੇ ਮਿਮਿਕਰੀ ਆਰਟਿਸਟ ਮਾਧਵ ਮੋਘੇ ਹੁਣ ਇਸ ਦੁਨੀਆ ‘ਚ ਨਹੀਂ ਰਹੇ। ਉਨ੍ਹਾਂ ਦਾ ਐਤਵਾਰ ਨੂੰ ਮੁੰਬਈ ‘ਚ ਦਿਹਾਂਤ ਹੋ ਗਿਆ ਹੈ।
68 ਸਾਲ ਦੇ ਮਾਧਵ ਮੋਘੇ ਲੰਮੇਂ ਸਮੇਂ ਤੋਂ ਫੇਫੜਿਆਂ ‘ਚ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ। ਉਨ੍ਹਾਂ ਨੇ ਬਾਲੀਵੁੱਡ ਦੇ ਕਈ ਵੱਡੇ ਕਲਾਕਾਰਾਂ ਨਾਲ ਕੰਮ ਕੀਤਾ ਸੀ। ਮਾਧਵ ਮੋਘੇ ਹਿੰਦੀ ਸਿਨੇਮਾ ਦੇ ਦਿੱਗਜ ਕਲਾਕਾਰ ਸੰਜੀਵ ਕੁਮਾਰ ਦੀ ਮਿਮਿਕਰੀ ਕਰਨ ਲਈ ਜਾਣੇ ਜਾਂਦੇ ਸਨ।
ਉਨ੍ਹਾਂ ਨੇ ਸੰਜੀਵ ਕੁਮਾਰ ਦੀ ਮਿਮਿਕਰੀ ਨਾਲ ਖੂਬ ਨਾਂ ਕਮਾਇਆ ਸੀ। ਨਿਊਜ਼ ਏਜੰਸੀ ਦੀ ਖ਼ਬਰ ਅਨੁਸਾਰ ਮਾਧਵ ਦੀ ਬੇਟੀ ਪ੍ਰਾਚੀ ਨੇ ਦੱਸਿਆ ਕਿ ਪਿਛਲੇ ਮਹੀਨੇ ਤੋਂ ਉਨ੍ਹਾਂ ਦੀ ਤਬੀਅਤ ਖਰਾਬ ਸੀ। ਜਿਸ ਦੌਰਾਨ ਮਾਧਵ ਨੂੰ Bombay Hospital ’ਚ ਭਰਤੀ ਕਰਵਾਇਆ ਗਿਆ ਸੀ। ਉਹ ਪਿਛਲੇ ਇਕ ਹਫ਼ਤੇ ਤੋਂ ਹਸਪਤਾਲ ’ਚ ਭਰਤੀ ਸਨ। ਮਰਹੂਮ ਅਦਾਕਾਰ ਦੀ ਬੇਟੀ ਨੇ ਦੱਸਿਆ ਕਿ ਹਸਪਤਾਲ ’ਚ ਉਨ੍ਹਾਂ ਦੇ ਫੇਫੜਿਆਂ ਦੇ ਕੈਂਸਰ ਬਾਰੇ ਪਤਾ ਚੱਲਿਆ ਜੋ ਅਡਵਾਂਸ ਸਟੇਜ ’ਚ ਪਹੁੰਚ ਚੁੱਕੀ ਸੀ।