Loading Now

29 ਦਸੰਬਰ ਤੱਕ ਮੁੜ ਖੋਲ੍ਹਿਆ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ

29 ਦਸੰਬਰ ਤੱਕ ਮੁੜ ਖੋਲ੍ਹਿਆ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ

ਚੰਡੀਗੜ੍ਹ, 29 ਨਵੰਬਰ – ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਕੀਤੀਆਂ ਤਬਦੀਲੀਆਂ ਕਾਰਨ ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਵਿੱਦਿਅਕ ਵਰ੍ਹਾ 2025-26 ਲਈ 29 ਦਸੰਬਰ ਤਕ ਦੁਬਾਰਾ ਖੋਲ੍ਹ ਦਿੱਤਾ ਹੈ। ਕਾਬਿਲ ਵਿਦਿਆਰਥੀ ਹੁਣ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਸਾਲ 2025-26 ਦੌਰਾਨ 2.70 ਲੱਖ ਵਿਦਿਆਰਥੀਆਂ ਨੂੰ ਇਸ ਯੋਜਨਾ ਦਾ ਲਾਭ ਪਹੁੰਚਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ। ਹੁਣ ਤੱਕ 2,49,620 ਵਿਦਿਆਰਥੀਆਂ ਨੇ ਪੋਰਟਲ ‘ਤੇ ਅਰਜ਼ੀ ਦਿੱਤੀ, ਜਿਨ੍ਹਾਂ ਵਿੱਚੋਂ 1,26,722 ਮਾਮਲਿਆਂ ਦੀ ਤਸਦੀਕ ਕੀਤੀ ਜਾ ਚੁੱਕੀ ਹੈ। ਮੌਜੂਦਾ ਸਾਲ ਵਿਚ ਹੁਣ ਤੱਕ 19,871 ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੇ ਹਿੱਸੇ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ ਤੇ ਬਾਕੀਆਂ ਨੂੰ ਵੀ ਜਲਦੀ ਭੁਗਤਾਨ ਕੀਤਾ ਜਾਵੇਗਾ।

Share this content:

Post Comment