3 ਸਤੰਬਰ ਨੂੰ ਪੰਜਾਬ ਭਰ ‘ਚ ਬੰਦ ਰਹਿਣਗੀਆਂ ਸਕੂਲ ਬੱਸਾਂ
ਚੰਡੀਗੜ੍ਹ, 2 ਸਤੰਬਰ – ਸਰਕਾਰ ਵੱਲੋਂ ਸਕੂਲ ਵੈਨਾਂ ਅਤੇ ਬੱਸਾਂ ਸਬੰਧੀ ਲਾਗੂ ਕੀਤੇ ਜਾ ਰਹੇ ਨਵੇਂ ਨਿਯਮਾਂ ਨੂੰ ਲੈ ਕੇ ਵਾਹਨ ਆਪਰੇਟਰਾਂ ਵਿਚ ਨਾਰਾਜ਼ਗੀ ਵਧਦੀ ਜਾ ਰਹੀ ਹੈ। ਇਸ ਦੇ ਵਿਰੋਧ ਵਿਚ ਸਕੂਲ ਵੈਨ ਅਤੇ ਬੱਸ ਆਪਰੇਟਰ ਐਸੋਸੀਏਸ਼ਨ ਨੇ 3 ਸਤੰਬਰ ਨੂੰ ਸਕੂਲ ਵਾਹਨਾਂ ਦਾ ਸੰਚਾਲਨ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਹੈਪੀ ਮੁਤਾਬਕ ਸਕੂਲ ਵਾਹਨਾਂ ਲਈ ਲਗਾਤਾਰ ਨਵੇਂ ਨਿਯਮ ਲਿਆਂਦੇ ਜਾ ਰਹੇ ਹਨ, ਜਿਸ ਕਾਰਨ ਆਪਰੇਟਰਾਂ ਨੂੰ ਰੋਜ਼ਾਨਾ ਦੇ ਕੰਮਕਾਜ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਆਪਰੇਟਰ ਖੁਦ ਵੀ ਗੰਭੀਰ ਹਨ, ਪਰ ਨਿਯਮ ਅਜਿਹੇ ਹੋਣੇ ਚਾਹੀਦੇ ਹਨ ਜਿਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਆਸਾਨੀ ਨਾਲ ਲਾਗੂ ਕੀਤਾ ਜਾ ਸਕੇ। ਗੁਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਸਕੂਲ ਵੈਨਾਂ ਵਿਚ GPS ਲਗਾਉਣ ਸਮੇਤ ਕਈ ਨਵੀਆਂ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਅਨੁਸਾਰ ਪਹਿਲਾਂ ਤੋਂ ਵਾਹਨਾਂ ਵਿਚ ਲੱਗੇ GPS ਸਿਸਟਮ ਨੂੰ ਵੀ ਕਈ ਮਾਮਲਿਆਂ ਵਿਚ ਮਾਨਤਾ ਨਹੀਂ ਦਿੱਤੀ ਜਾ ਰਹੀ। ਇਸ ਕਾਰਨ ਪੁਰਾਣੇ ਸਿਸਟਮ ਵਾਲੇ ਆਪਰੇਟਰਾਂ ਲਈ ਨਵੀਆਂ ਮੁਸ਼ਕਲਾਂ ਖੜ੍ਹੀਆਂ ਹੋ ਰਹੀਆਂ ਹਨ।
Share this content:



Post Comment