Loading Now

328 ਪਾਵਨ ਸਰੂਪਾਂ ਦੇ ਮਾਮਲੇ ‘ਚ ਅਕਾਲ ਤਖ਼ਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਵਿੱਚ ਸਰਕਾਰ ਨੂੰ ਸਹਿਯੋਗ ਕਰਨ ਦਾ ਹੁਕਮ

328 ਪਾਵਨ ਸਰੂਪਾਂ ਦੇ ਮਾਮਲੇ ‘ਚ ਅਕਾਲ ਤਖ਼ਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਵਿੱਚ ਸਰਕਾਰ ਨੂੰ ਸਹਿਯੋਗ ਕਰਨ ਦਾ ਹੁਕਮ

ਅੰਮ੍ਰਿਤਸਰ, 12 ਜਨਵਰੀ – 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ SGPC ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਜਾਂਚ ‘ਚ ਸਰਕਾਰ ਨਾਲ ਸਹਿਯੋਗ ਕਰਨ।

ਜਥੇਦਾਰ ਗੜਗੱਜ ਵੱਲੋਂ SGPC ਨੂੰ ਵੱਡਾ ਆਦੇਸ਼

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੋ ਪਿਛਲੇ ਸਮੇਂ ਤੋਂ 328 ਪਾਵਨ ਸਰੂਪਾਂ ਸਬੰਧੀ ਮਾਮਲਾ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੇਵਲ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰਨ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਈਸ਼ਰ ਸਿੰਘ ਅਧਾਰਤ ਪੜਤਾਲ ਕਮਿਸ਼ਨ ਬਣਾਇਆ ਗਿਆ ਸੀ। ਕਮਿਸ਼ਨ ਦੀ ਰਿਪੋਰਟ ਵਿੱਚ ਸਪੱਸ਼ਟ ਹੈ ਕਿ ਇਹ ਪਾਵਨ ਸਰੂਪ ਸਬੰਧਤ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੰਗਤਾਂ ਨੂੰ ਦਿੱਤੇ ਗਏ ਅਤੇ ਇਨ੍ਹਾਂ ਦੀ ਬਣਦੀ ਭੇਟਾ ਟ੍ਰਸਟ ਫੰਡਾਂ ਵਿੱਚ ਜਮ੍ਹਾਂ ਨਹੀਂ ਕਰਵਾਈ ਅਤੇ ਨਾ ਹੀ ਬਿੱਲ ਕੱਟੇ ਗਏ। ਇਹ ਮਾਮਲਾ ਕੁਝ ਭ੍ਰਿਸ਼ਟ ਮੁਲਾਜ਼ਮਾਂ ਵੱਲੋਂ ਪੈਸਿਆਂ ਦੇ ਘਪਲੇ ਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕੀਤੀ ਗਈ ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ 16 ਦੋਸ਼ੀਆਂ ਦੇ ਨਾਮ ਸਪੱਸ਼ਟ ਕੀਤੇ ਗਏ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਦੋਸ਼ੀ ਮੰਨਦਾ ਹੈ।

Share this content:

Post Comment