Loading Now

33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 9 ਜੂਨ – ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਨੇ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਲਈ ਹੈ। ਨਿਯੁਕਤੀ ਪੱਤਰ ਮਿਲਣ ’ਤੇ ਇਹ ਪਟਵਾਰੀ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤਾਇਨਾਤ ਹੋਣਗੇ। ਨਵੇਂ ਪਟਵਾਰੀਆਂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਚੌਕਸ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿੱਚ ਰਸਮੀ ਤੌਰ ਉੱਤੇ ਸ਼ਾਮਲ ਹੋਣ ਉੱਤੇ ਸਵਾਗਤ ਕੀਤਾ।

Share this content:

Post Comment