ਕੈਬ ਡਰਾਈਵਰਜ਼ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਪ੍ਰਿੰਸ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ
ਚੰਡੀਗੜ੍ਹ : ਚੰਡੀਗੜ੍ਹ ਟ੍ਰਾਈਸਿਟੀ ਕੈਬ ਡਰਾਈਵਰਜ਼ ਯੂਨੀਅਨ ਵੱਲੋਂ ਕੀਤਾ ਜਾ ਰਿਹਾ 7 ਘੰਟੇ ਲੰਮਾ ਪ੍ਰਦਰਸ਼ਨ ਇੱਕ ਨਵਾਂ ਮੋੜ ਲੈ ਗਿਆ ਹੈ। ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਹੁਣ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਪ੍ਰਿੰਸ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਯੂਨੀਅਨ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਬਾਅਦ ਵਿੱਚ ਐਸ.ਡੀ.ਐਮ. (ਸੈਂਟਰਲ) ਖ਼ੁਸ਼ਪ੍ਰੀਤ ਕੌਰ ਨਾਲ ਹੋਈ ਮੀਟਿੰਗ ਸਾਰਥਕ ਰਹੀ, ਜਿਸ ਵਿੱਚ ਅਧਿਕਾਰੀਆਂ ਨੇ ਅਗਲੇ ਦੋ ਦਿਨਾਂ ਅੰਦਰ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ।
ਹਾਲਾਂਕਿ, ਯੂਨੀਅਨ ਆਗੂਆਂ ਨੇ ਪ੍ਰਸ਼ਾਸਨ ਦੇ ਭਰੋਸੇ ‘ਤੇ ਅਸੰਤੁਸ਼ਟੀ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਅਧਿਕਾਰੀਆਂ ‘ਤੇ ਭਰੋਸਾ ਨਹੀਂ ਰਿਹਾ, ਕਿਉਂਕਿ ਪਹਿਲਾਂ ਵੀ ਅਜਿਹੇ ਕਈ ਭਰੋਸੇ ਮਿਲ ਚੁੱਕੇ ਹਨ ਜੋ ਬੇਸਿੱਟਾ ਰਹੇ। ਇਸੇ ਕਾਰਨ ਫ਼ੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਮੰਗਾਂ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।
Share this content:



Post Comment