4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਕਾਬੂ
ਅੰਮ੍ਰਿਤਸਰ, 15 ਦਸੰਬਰ – ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਪੁਲੀਸ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਇਹ ਜਾਣਕਾਰੀ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਜਗਰੂਪ ਸਿੰਘ ਵਾਸੀ ਸਾਂਘਨਾ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ ਅੰਮ੍ਰਿਤਸਰ ਵਜੋਂ ਹੋਈ ਹੈ।
ਪੁਲੀਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਮੋਟਰਸਾਈਕਲ ਅਤੇ ਚਿੱਟੇ ਰੰਗ ਦਾ ਸਕੂਟਰ, ਜਿਸ ਦੀ ਵਰਤੋਂ ਉਹ ਖੇਪ ਡਲਿਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲੀਸ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਲਿਵਰ ਕਰਨਗੇ।
Share this content:


Post Comment